ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਸੁਲਤਾਨਪੁਰ ਨਗਰੀ

08:19 AM Nov 15, 2024 IST
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸਜਾਏ ਨਗਰ ਕੀਰਤਨ ਵਿੱਚ ਜੁੜੀ ਸੰਗਤ।

ਪਾਲ ਸਿੰਘ ਨੌਲੀ
ਜਲੰਧਰ, 14 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬੇ ਨਾਨਕ ਦੀ ਨਗਰੀ ਵਜੋਂ ਜਾਣੀ ਜਾਂਦੀ ਸੁਲਤਾਨਪੁਰ ਨਗਰੀ ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਗਈ। ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ।
ਇਹ ਨਗਰ ਕੀਰਤਨ ਵੇਈਂ ਕਿਨਾਰੇ ਸਥਿਤ ਗੁਰਦੁਆਰਾ ਸੰਤਘਾਟ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ’ਚ ਸਜਾ ਕੇ ਕੀਤੀ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਚਾਲੇ ਪਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੀ ਨਵੀਂ ਕਾਰਜਕਾਰਨੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲ, ਗੁਰਮੀਤ ਸਿੰਘ ਅਤੇ ਤੇਜਿੰਦਰ ਸਿੰਘ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਿੱਖ ਜਗਤ ਲਈ ਹੀ ਨਹੀਂ ਸਗੋਂ ਸਾਰੀ ਮਨੁੱਖਤਾ ਲਈ ਹਨ।
ਇਸ ਮੌਕੇ ਸੰਸਦ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਸੰਤ ਸੁਖਜੀਤ ਸਿੰਘ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਨਗਰ ਕੀਰਤਨ ਸ਼ਹਿਰ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਤੇ ਪੰਜਾਂ ਪਿਆਰਿਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।

Advertisement

ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਤੋਂ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਮਗਰੋਂ ਪਾਵਨ ਸਰੂਪ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਤੇ ਗਤਕਾ ਪਾਰਟੀਆਂ ਨੇ ਵੀ ਨਗਰ ਕੀਰਤਨ ਵਿੱਚ ਹਿੱਸਾ ਲਿਆ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਵੱਖ ਵੱਖ ਥਾਵਾਂ ’ਤੇ ਲੰਗਰ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।

Advertisement
Advertisement