ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲ ਤਖ਼ਤ ’ਤੇ ਸੁਖਬੀਰ ਨੂੰ ਤਲਬ ਕਰਨਾ ਸ਼ਲਾਘਾਯੋਗ: ਚੰਦੂਮਾਜਰਾ

07:00 AM Jul 17, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ। -ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 16 ਜੁਲਾਈ
ਕੇਂਦਰੀ ਗੁਰਦੁਆਰਾ ਸ੍ਰੀ ਸਿੰਘ ਸਭਾ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕਰਨ ਵਾਲਾ ਫ਼ੈਸਲਾ ਸ਼ਲਾਘਾਯੋਗ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਬਾਹਰ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਝੂਠੀ ਅਫ਼ਵਾਹ ਫੈਲਾਈ ਗਈ ਸੀ ਕਿ ਬਾਗ਼ੀ ਧੜੇ ਵੱਲੋਂ ਪਾਰਟੀ ਦਫ਼ਤਰ ਉੱਤੇ ਕਬਜ਼ਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਘਟੀਆ ਹਰਕਤ ਸੀ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵਿੱਚ ਹੋਈ ਹਾਰ ਤੋਂ ਬਾਅਦ ਹੀ ਉਨ੍ਹਾਂ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਧਾਰ ਲਹਿਰ ਤਹਿਤ ਮੀਟਿੰਗ ਕੀਤੀ ਜਾਵੇਗੀ ਜਿਸ ਦਾ ਕਨਵੀਨਰ ਵੀ ਚੁਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ ਉਸ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨਾ ਅਤੇ ਫ਼ਰਸ਼ ਤੋਂ ਅਰਸ਼ ਤੱਕ ਪਹੁੰਚਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਘਨੌਰ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖ਼ੂਪੁਰਾ, ਕੇਂਦਰੀ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਵਰਕਰਾਂ ਦੇ ਨਾਲ ਪਿੰਡਾਂ ਦਾ ਦੌਰਾ ਵੀ ਕੀਤਾ ਜਾਵੇਗਾ।

Advertisement

Advertisement
Advertisement