For the best experience, open
https://m.punjabitribuneonline.com
on your mobile browser.
Advertisement

ਸੁਨੀਲ ਜਾਖੜ ਨੇ ਰਾਘਵ ਚੱਢਾ ਮਾਮਲੇ ਵਿੱਚ ‘ਆਪ’ ਨੂੰ ਘੇਰਿਆ

08:56 AM Apr 19, 2024 IST
ਸੁਨੀਲ ਜਾਖੜ ਨੇ ਰਾਘਵ ਚੱਢਾ ਮਾਮਲੇ ਵਿੱਚ ‘ਆਪ’ ਨੂੰ ਘੇਰਿਆ
ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 18 ਅਪਰੈਲ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵੱਲੋਂ ਨਸ਼ਾ ਤਸਕਰਾਂ ਸਬੰਧੀ ਕੀਤੇ ਗਏ ਖੁਲਾਸੇ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਡਰੱਗ ਮਾਫੀਆ ਨੂੰ ਸੁਰੱਖਿਆ ਪ੍ਰਦਾਨ ਕਰਕੇ ਪੰਜਾਬ ਨੂੰ ਬਰਬਾਦ ਕਰਨ ’ਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਬਿਆਨਾਂ ਦਾ ਨੋਟਿਸ ਲੈਂਦਿਆ ਨਸ਼ਾ ਵੇਚ ਕੇ ਪੰਜਾਬ ਨੂੰ ਬਰਬਾਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਹੋਰਨਾਂ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰਨ।
ਸ੍ਰੀ ਜਾਖੜ ਨੇ ਕਿਹਾ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ’ਚ ਨਸ਼ਾ ਤਸਕਰਾਂ ਨਾਲ ਸਿੱਧੇ ਤੌਰ ’ਤੇ ਰਾਘਵ ਚੱਢਾ ਦੀ ਮਿਲੀਭੁਗਤ ਵੱਲ ਇਸ਼ਾਰਾ ਕੀਤਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਰਾਘਵ ਚੱਢਾ ’ਤੇ ਹਮਲਾ ਕਰਦਿਆਂ ਕਿਹਾ ਕਿ ਰਾਘਵ ਚੱਢਾ ਹੁਣ ਵਿਜੇ ਮਾਲਿਆ ਵਾਂਗ ਲੰਡਨ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਆਗੂਆਂ ਨੂੰ ਸੂਬੇ ਦੇ ਭਵਿੱਖ ਨਾਲ ਖੇਡਣ ਦੀ ਸਜ਼ਾ ਜ਼ਰੂਰ ਦੇਣਗੇ। ਬਲਬੀਰ ਸਿੰਘ ਸੀਚੇਵਾਲ ਵੱਲੋਂ ‘ਆਪ’ ਲਈ ਪ੍ਰਚਾਰ ਨਾ ਕਰਨ ਦੇ ਰੁਖ਼ ’ਤੇ ਟਿੱਪਣੀ ਕਰਦਿਆ ਜਾਖੜ ਨੇ ਕਿਹਾ ਕਿ ਸੰਤ ਸੀਚੇਵਾਲ ਸਚਾਈ ਜਾਣਦੇ ਹਨ। ਇਸੇ ਲਈ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਨ ਤੋਂ ਪਿੱਛੇ ਹਟ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ‘ਆਪ’ ਨੇ ਪੰਜਾਬ ਦੀਆਂ ਉਮੀਦਾਂ ਨੂੰ ਗਿਰਵੀ ਰੱਖਣ ਲਈ ਰਾਜ ਸਭਾ ਦੀਆਂ ਕੁਝ ਟਿਕਟਾਂ ਵੇਚੀਆਂ ਅਤੇ ਹੁਣ ਕਾਂਗਰਸ ਸੰਸਦ ਦੀਆਂ ਟਿਕਟਾਂ ਵੇਚ ਰਹੀ ਹੈ, ਪਰ ਉਨ੍ਹਾਂ ਨੂੰ ਆਪਣੇ ਲਈ ਕੋਈ ਉਮੀਦਵਾਰ ਨਹੀਂ ਮਿਲ ਰਿਹਾ।

Advertisement

ਅਕਾਲੀ ਦਲ, ਕਾਂਗਰਸ ਅਤੇ ‘ਆਪ’ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਮਜੀਠਾ, ਬਟਾਲਾ, ਅੰਮ੍ਰਿਤਸਰ ਅਤੇ ਮਾਨਸਾ ਤੋਂ ਆਏ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋਏ। ਸ੍ਰੀ ਜਾਖੜ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਾਨਸਾ ਤੋਂ ਗੁਰਮੇਲ ਸਿੰਘ ਠੇਕੇਦਾਰ ਸਾਬਕਾ ਪ੍ਰਧਾਨ ਨਗਰ ਕੌਂਸਲ, ਕੰਚਨ ਸੇਠੀ ਕੌਂਸਲਰ ਮਾਨਸਾ, ਜਸਵਿੰਦਰ ਸਿੰਘ ਕਾਕੂ ਮੀਤ ਪ੍ਰਧਾਨ ਬੀਸੀ ਵਿੰਗ ਅਕਾਲੀ ਦਲ, ਗੁਰਤੇਜ ਸਿੰਘ ਤੇਜੀ, ਨਿਰਮਲਜੀਤ ਸਿੰਘ ਨਿੰਮਾ, ਵਿਨੋਦ ਭਾਮਾ ਪ੍ਰਧਾਨ ਸਨਾਤਨ ਸਭਾ ਮਾਨਸਾ ਅਤੇ ਰਾਜਿੰਦਰ ਭਾਮਾ ਸਾਬਕਾ ਕੌਂਸਲਰ ਸਨ।

Advertisement
Author Image

sukhwinder singh

View all posts

Advertisement
Advertisement
×