For the best experience, open
https://m.punjabitribuneonline.com
on your mobile browser.
Advertisement

ਸੁਨੀਤਾ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਆਪਣੇ ਪਤੀ ਨਾਲ ਕੀਤੀ ਮੁਲਾਕਾਤ

12:18 PM Apr 29, 2024 IST
ਸੁਨੀਤਾ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਆਪਣੇ ਪਤੀ ਨਾਲ ਕੀਤੀ ਮੁਲਾਕਾਤ
Advertisement

ਨਵੀਂ ਦਿੱਲੀ, 29 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਤਿਹਾੜ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਆਪ ਅਨੁਸਾਰ ਸੁਨੀਤਾ ਕੇਜਰੀਵਾਲ, ਜਿਸ ਦੀ ਆਪਣੇ ਪਤੀ ਨੂੰ ਮਿਲਣ ਦੀ ਅਰਜ਼ੀ ਪਹਿਲਾਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਖਾਰਜ ਕਰ ਦਿੱਤੀ ਸੀ, ਨੂੰ ਅੱਜ ਮੁਲਾਕਾਤ ਦੀ ਇਜਾਜ਼ਤ ਦਿੱਤੀ ਗਈ ਸੀ। ਮੀਟਿੰਗ ਤੋਂ ਬਾਅਦ ਆਤਿਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਗਿਆ ਸੀ ਪਰ ਉਨ੍ਹਾਂ ਇਸ ਸੁਆਲ ਦੀ ਪ੍ਰਵਾਹ ਕੀਤੇ ਬਗ਼ੈਰ ਉਲਟਾ ਸਵਾਲ ਕੀਤਾ ਕੀ ਸਕੂਲੀ ਬੱਚਿਆਂ ਨੂੰ ਕਿਤਾਬਾਂ ਮਿਲ ਰਹੀਆਂ ਹਨ ਅਤੇ ਕੀ ਦਵਾਈਆਂ ਮੁਹੱਲਾ ਕਲੀਨਿਕਾਂ ਨੂੰ ਸਪਲਾਈ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

Advertisement

Advertisement
Author Image

Advertisement
Advertisement
×