ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਨੀਤਾ ਕੇਜਰੀਵਾਲ ਨੇ ਪਤੀ ਦੇ ਸਮਰਥਨ ’ਚ ਵਟਸਐਪ ਮੁਹਿੰਮ ਸ਼ੁਰੂ ਕੀਤੀ

01:06 PM Mar 29, 2024 IST

ਨਵੀਂ ਦਿੱਲੀ, 29 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਅੱਜ ਵਟਸਐਪ ਨੰਬਰ 8297324624 ’ਤੇ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਉਨ੍ਹਾਂ ਦੇ ਪਤੀ ਦਾ ਸਮਰਥਨ ਕਰਨ। ਸ੍ਰੀਮਤੀ ਕੇਜਰੀਵਾਲ ਨੇ ਡਿਜੀਟਲ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਦੇਸ਼ ਦੀਆਂ ਸਭ ਤੋਂ ਭ੍ਰਿਸ਼ਟ ਅਤੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਵਟਸਐਪ ਨੰਬਰ ਜਾਰੀ ਕਰਕੇ ਕਿਹਾ ਕਿ ਲੋਕ ਆਪਣਾ ਆਸ਼ੀਰਵਾਦ, ਦੁਆਵਾਂ ਜਾਂ ਕੋਈ ਹੋਰ ਸੁਨੇਹਾ ਭੇਜ ਸਕਦੇ ਹਨ।

Advertisement

Advertisement