ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨੀਤਾ ਕੇਜਰੀਵਾਲ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

07:37 AM Apr 27, 2024 IST

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੁਨੀਤਾ ਕੇਜਰੀਵਾਲ ‘ਆਪ’ ਲੋਕ ਸਭਾ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਦਿੱਲੀ ਅਤੇ ਦੇਸ਼ ਵਿੱਚ ਜਾਣਗੇ। ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਨੀਤਾ ਕੇਜਰੀਵਾਲ ਸ਼ਨਿਚਰਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ’ਚ ਮੈਗਾ ਰੋਡ ਸ਼ੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਅਤੇ 28 ਅਪਰੈਲ ਨੂੰ ਪੱਛਮੀ ਦਿੱਲੀ ’ਚ ਮੈਗਾ ਰੋਡ ਸ਼ੋਅ ਕਰਕੇ ਅਰਵਿੰਦ ਕੇਜਰੀਵਾਲ ਲਈ ਜਨਤਾ ਤੋਂ ਆਸ਼ੀਰਵਾਦ ਲੈਣਗੇ। ਦਿੱਲੀ ਤੋਂ ਬਾਅਦ ਉਹ ਪੰਜਾਬ, ਗੁਜਰਾਤ ਅਤੇ ਹਰਿਆਣਾ ’ਚ ਵੀ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਆਤਿਸ਼ੀ ਨੇ ਕਿਹਾ ਕਿ ਲੋਕ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਚੋਣਾਂ ’ਚੇ ਵੋਟ ਦੇ ਕੇ ਇਸ ਦਾ ਜਵਾਬ ਦੇਣਗੇ। ਆਤਿਸ਼ੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਭਾਜਪਾ ਸ਼ਾਸਤ ਕੇਂਦਰ ਸਰਕਾਰ ਤੇ ਉਨ੍ਹਾਂ ਦੀ ਸਿਆਸੀ ਬਾਂਹ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਭਾਜਪਾ ਨਹੀਂ ਚਾਹੁੰਦੀ ਸੀ ਕਿ ਅਰਵਿੰਦ ਕੇਜਰੀਵਾਲ ਚੋਣ ਲੜੇ। ਇਸ ਲਈ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

Advertisement

Advertisement
Advertisement