ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨੀਤਾ ਕੇਜਰੀਵਾਲ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ

06:34 AM May 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ’ਚ ਬੰਦ ਹੋਣ ਕਾਰਨ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਅਤੇ ਲੋਕ ਸਭਾ ਚੋਣਾਂ ਲਈ ਸ਼ਹਿਰੀ ਖਿੱਤਿਆਂ ’ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਸੁਨੀਤਾ ਕੇਜਰੀਵਾਲ ਆਪਣੀ ਬੇਟੀ ਸਮੇਤ 9 ਮਈ ਨੂੰ ਪੰਜਾਬ ਪੁੱਜ ਰਹੇ ਹਨ ਅਤੇ ਉਹ 9-10 ਮਈ ਨੂੰ ਸੂਬੇ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਸੁਨੀਤਾ ਕੇਜਰੀਵਾਲ ਦੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਚੋਣ ਪ੍ਰੋਗਰਾਮ ਰੱਖੇ ਗਏ ਹਨ ਜਿੱਥੇ ਵੱਡੇ ਇਕੱਠ ਕਰਨ ਦਾ ਪ੍ਰੋਗਰਾਮ ਹੈ। ਉਹ ਸ਼ਹਿਰੀ ਇਕੱਠਾਂ ਨੂੰ ਸੰਬੋਧਨ ਕਰਨਗੇ। ‘ਆਪ’ ਵਾਲੰਟੀਅਰਾਂ ਤੇ ਆਗੂਆਂ ਨਾਲ ਇੱਕ ਮੀਟਿੰਗ ਵੀ ਕਰਨਗੇ। ਇਸ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਧੂਰੀ ਹਲਕੇ ਵਿਚ ਚੋਣ ਪ੍ਰਚਾਰ ਕੀਤਾ ਸੀ। ਚੋਣਾਂ ਦੇ ਐਲਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸਰਕਾਰ-ਵਪਾਰ ਮਿਲਣੀਆਂ ’ਚ ਸ਼ਮੂਲੀਅਤ ਕੀਤੀ ਸੀ।

Advertisement

ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਾਰਟੀ ਉਮੀਦਵਾਰਾਂ ਦੀ ਹਮਾਇਤ ਵਿਚ ਚੋਣ ਪ੍ਰਚਾਰ ਲਈ ਗੁਜਰਾਤ ਚਲੇ ਗਏ ਹਨ। ਭਲਕੇ 4 ਮਈ ਨੂੰ ਭਗਵੰਤ ਮਾਨ ਗੁਜਰਾਤ ਦੇ ਦੋ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨਗੇ। ਪੰਜ ਮਈ ਨੂੰ ਉਹ ਦਿੱਲੀ ਵਿਚ ਪ੍ਰਚਾਰ ਕਰਨਗੇ। ਇਸੇ ਤਰ੍ਹਾਂ 6 ਮਈ ਨੂੰ ਭਗਵੰਤ ਮਾਨ ਸੰਗਰੂਰ ਹਲਕੇ ਦੇ ਸੁਨਾਮ ਵਿਧਾਨ ਸਭਾ ਹਲਕੇ ਤੇ ਬਠਿੰਡਾ ਲੋਕ ਸਭਾ ਹਲਕੇ ਦੇ ਝੁਨੀਰ ਖੇਤਰ ਵਿੱਚ ਰੋਡ ਸ਼ੋਅ ਕਰਨਗੇ। ਸ਼ਾਮ ਸਮੇਂ ਉਹ ਬਠਿੰਡਾ ਪੁੱਜਣਗੇ। ਭਗਵੰਤ ਮਾਨ 7 ਮਈ ਨੂੰ ਬਠਿੰਡਾ ਸ਼ਹਿਰ ਅਤੇ ਫਿਰੋਜ਼ਪੁਰ ਹਲਕੇ ਵਿਚ ਚੋਣ ਪ੍ਰਚਾਰ ਕਰਨਗੇ। ਆਮ ਆਦਮੀ ਪਾਰਟੀ ਨੇ ਸਮੁੱਚੇ ਚੋਣ ਪ੍ਰਚਾਰ ਦੀ ਕਮਾਨ ਮੁੱਖ ਮੰਤਰੀ ਮਾਨ ਦੇ ਹਵਾਲੇ ਕਰ ਦਿੱਤੀ ਹੈ। ਉਹ ਇੱਕ ਦਿਨ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਦੇ ਪ੍ਰਚਾਰ ਵਾਸਤੇ ਮਹਾਰਾਸ਼ਟਰ ਵੀ ਜਾਣਗੇ।

Advertisement
Advertisement
Advertisement