For the best experience, open
https://m.punjabitribuneonline.com
on your mobile browser.
Advertisement

ਵਿਸਾਖੀ ਤੋਂ ਸ਼ੁਰੂ ਹੋਵੇਗੀ ਨਰਮਾ ਪੱਟੀ ਨੂੰ ਨਹਿਰੀ ਪਾਣੀ ਦੀ ਸਪਲਾਈ

06:25 AM Apr 10, 2024 IST
ਵਿਸਾਖੀ ਤੋਂ ਸ਼ੁਰੂ ਹੋਵੇਗੀ ਨਰਮਾ ਪੱਟੀ ਨੂੰ ਨਹਿਰੀ ਪਾਣੀ ਦੀ ਸਪਲਾਈ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 9 ਅਪਰੈਲ
ਪੰਜਾਬ ਵਿਚ ਨਰਮੇ ਦੀ ਫ਼ਸਲ ਦੀ ਬਿਜਾਈ ਲਈ ਵਿਸਾਖੀ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ। ਮਾਲਵੇ ਦੇ ਛੇ ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਵਾਸਤੇ ਜਲ ਸਰੋਤ ਵਿਭਾਗ ਤੇ ਖੇਤੀ ਵਿਭਾਗ ਨੇ ਸਾਂਝੀ ਰਣਨੀਤੀ ਤਿਆਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਾੜੀ ਮੰਡੀਕਰਨ ਸੀਜ਼ਨ 2024-25 ਬਾਰੇ ਮੀਟਿੰਗ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਰਮੇ ਦੀ ਬਿਜਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਵਿਚ ਖ਼ਰੀਦ ਪ੍ਰਬੰਧਾਂ ਦੇ ਦੇਖ-ਰੇਖ ਲਈ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖ਼ਰੀਦ ਵਿਚ ਕੋਈ ਮੁਸ਼ਕਲ ਨਾ ਆਉਣ ਦੇਣ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਣਕ ਦਾ ਅਨੁਮਾਨਿਤ ਉਤਪਾਦਨ 161.30 ਲੱਖ ਮਿਲੀਅਨ ਟਨ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਲਿਆਉਣ ’ਤੇ ਤੁਰੰਤ ਭੁਗਤਾਨ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×