ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਸਾਂ ਦੇ ਸੰਘਰਸ਼ ਦੀ ਹਮਾਇਤ: ਉਗਰਾਹਾਂ ਗਰੁੱਪ ਵੱਲੋਂ ਪੀਜੀਆਈ ਅੱਗੇ ਧਰਨਾ

10:59 AM Sep 27, 2023 IST
featuredImage featuredImage
ਭਾਕਿਯੂ ਏਕਤਾ ਉਗਰਾਹਾਂ ਵਲੋਂ ਦਿੱਤੇ ਰੋਸ ਧਰਨੇ ’ਚ ਸ਼ਾਮਲ ਕਿਸਾਨ ਬੀਬੀਆਂ ਦਾ ਇਕੱਠ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਸਤੰਬਰ
ਪੀ.ਜੀ.ਆਈ. ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ 27 ਨਰਸਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਬੀਬੀਆਂ ਤੇ ਕਿਸਾਨਾਂ ਵੱਲੋਂ ਪੀਜੀਆਈ ਘਾਬਦਾਂ ਦੇ ਮੁੱਖ ਗੇਟ ’ਤੇ ਰੋਸ ਧਰਨਾ ਦਿੱਤਾ ਗਿਆ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਨਰਸਾਂ ਦੇ ਧਰਨੇ ’ਚ ਸ਼ਾਮਲ ਹੁੰਦਿਆਂ ਸੰਘਰਸ਼ ਦੀ ਹਮਾਇਤ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਪੀਜੀਆਈ ਘਾਬਦਾਂ ਵਿੱਚ ਪਿਛਲੇ ਦੋ ਸਾਲ ਤੋਂ ਕੰਮ ਕਰਦੀਆਂ ਪੰਜਾਬ ਦੀਆਂ 27 ਨਰਸਾਂ ਨੂੰ ਨੌਕਰੀ ਤੋਂ ਫਾਰਗ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੀਜੀਆਈ ਹਸਪਤਾਲ ਪੰਜਾਬ ਦੀ ਧਰਤੀ ’ਤੇ ਬਣਿਆ ਹੈ ਪਰ ਇਸ ਵਿੱਚ ਨੌਕਰੀਆਂ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਭਾਕਿਯੂ ਏਕਤਾ ਉਗਰਾਹਾਂ ਨਰਸਾਂ ਵੱਲੋਂ ਸ਼ੁਰੂ ਕੀਤੇ ਪੱਕੇ ਮੋਰਚੇ ਦੀ ਹਮਾਇਤ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਨੂੰ ਮੁੜ ਨੌਕਰੀ ’ਤੇ ਬਹਾਲ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਪ੍ਰੈਸ ਸਕੱਤਰ ਗੋਬਿੰਦਰ ਸਿੰਘ ਮੰਗਵਾਲ, ਬਲਵੀਰ ਸਿੰਘ ਕੌਹਰੀਆਂ, ਰਣਜੀਤ ਸਿੰਘ ਲੌਂਗੋਵਾਲ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਚਮਕੌਰ ਸਿੰਘ ਲੱਡੀ, ਪਰਮਜੀਤ ਕੌਰ ਭਿੰਡਰਾਂ ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਨਰਸਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਨਰਸਾਂ ਦੀ ਨਵੀਂ ਭਰਤੀ ਉਪਰੰਤ ਪਹਿਲਾਂ ਤੋਂ ਕੰਮ ਕਰਦੀਆਂ 27 ਨਰਸਾਂ ਨੂੰ ਨੌਕਰੀ ਤੋਂ ਹਟਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿੱਚ ਭਰਤੀ ਹੋਵੇ, ਸਭ ਤੋਂ ਪਹਿਲਾਂ ਹੱਕ ਉਸ ਭਰਤੀ ਵਿੱਚ ਉਸੇ ਸਟੇਟ ਦੇ ਵਸਨੀਕਾਂ ਦਾ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਪੀਜੀਆਈ ਘਾਬਦਾਂ ਵਿਖੇ ਹੋਈ ਨਰਸਾਂ ਦੀ ਭਰਤੀ ਵਿੱਚ ਵੀ ਪਹਿਲਾ ਹੱਕ ਪੰਜਾਬ ਦੇ ਵਸਨੀਕਾ ਦਾ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਰਸਾਂ ਨੂੰ ਮੁੜ ਨੌਕਰੀ ’ਤੇ ਅਡਜਸਟ ਕਰਾਉਣ ਲਈ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਜਾਵੇਗੀ। ਸ੍ਰੀ ਮਾਨ ਨੇ ਪੀਜੀਆਈ ਘਾਬਦਾਂ ਦੀ ਮੈਨੇਜਮੈਂਟ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਪਾਰਟੀ ਦੇ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ, ਗੁਰਜੰਟ ਸਿੰਘ ਕੱਟੂ ਅਤੇ ਅਰਸ਼ਦੀਪ ਸਿੰਘ ਚਹਿਲ ਵੀ ਮੌਜੂਦ ਸਨ।

Advertisement

Advertisement