ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਅਪਰੇਟਰਾਂ ਵੱਲੋਂ ਅਕਾਲੀ ਦਲ ਦਾ ਸਮਰਥਨ

06:28 AM May 31, 2024 IST
ਟਰੱਕ ਅਪਰੇਟਰਾਂ ਨਾਲ ਮੀਟਿੰਗ ਕਰਦੇ ਹੋਏ ਐੱਨਕੇ ਸ਼ਰਮਾ। -ਫੋਟੋ: ਰੂਬਲ

ਡੇਰਾਬੱਸੀ:

Advertisement

ਟਰੱਕ ਆਪਰੇਟਰਾਂ ਅਤੇ ਟਰੱਕ ਯੂਨੀਅਨਾਂ ਨਾਲ ‘ਆਪ’ ਵੱਲੋਂ ਕੀਤੀ ਗਈ ਵਾਅਦਾਖਿਲਾਫ਼ੀ ਦੇ ਵਿਰੋਧ ਵਿੱਚ ਡੇਰਾਬੱਸੀ ਇਲਾਕੇ ਦੇ ਟਰੱਕ ਅਪਰੇਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਟਰੱਕ ਯੂਨੀਅਨ ਵਿੱਚ ਕੀਤੇ ਪ੍ਰੋਗਰਾਮ ਦੌਰਾਨ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਪੱਪੂ, ਅਵਤਾਰ ਸਿੰਘ ਜਵਾਹਰਪੁਰ, ਮੇਜਰ ਸਿੰਘ ਪਰਾਗਪੁਰ, ਟਰੱਕ ਅਪਰੇਟਰ ਗੁਰਇਕਬਾਲ ਸਿੰਘ ਪੂਨੀਆ ਨੇ ਦੱਸਿਆ ਕਿ ਚੋਣ ਵਾਅਦਿਆਂ ਤੋਂ ਮੁੱਕਦਿਆਂ ਹੁਣ ‘ਆਪ’ ਵਿਧਾਇਕ ਅਤੇ ਮੰਤਰੀ ਟਰੱਕ ਅਪਰੇਟਰਾਂ ਨਾਲ ਮੀਟਿੰਗ ਕਰਨ ਤੋਂ ਵੀ ਗੁਰੇਜ਼ ਕਰ ਰਹੇ ਹਨ। ਇਸ ਮੌਕੇ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਉਹ ਟਰੱਕ ਅਪਰੇਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement