For the best experience, open
https://m.punjabitribuneonline.com
on your mobile browser.
Advertisement

ਇਆਲੀ ਵੱਲੋਂ ਅਕਾਲੀ ਦਲ ਦੇ ਫ਼ੈਸਲੇ ਦਾ ਸਮਰਥਨ

06:33 AM Mar 25, 2024 IST
ਇਆਲੀ ਵੱਲੋਂ ਅਕਾਲੀ ਦਲ ਦੇ ਫ਼ੈਸਲੇ ਦਾ ਸਮਰਥਨ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਮਾਰਚ
ਸ਼੍ਰੋਮਣੀ ਅਕਾਲੀ ਦਲ ਨਾਲ ਵਿਚਾਰਕ ਮਤਭੇਦਾਂ ਕਾਰਨ ਲੰਮੇ ਸਮੇਂ ਤੋਂ ਨਾਰਾਜ਼ ਚੱਲ ਰਹੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖ਼ਰ ਆਪਣੀ ਚੁੱਪ ਤੋੜਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਭਾਜਪਾ ਨਾਲ ਗੱਠਜੋੜ ਨਾ ਕਰਨ ਸਬੰਧੀ ਕੀਤੇ ਫ਼ੈਸਲੇ ਦੀ ਸ਼ਲਾਘਾ ਕੀਤੀ। ਅੱਜ ਇੱਥੇ ਉਨ੍ਹਾਂ ਸੋਸ਼ਲ ਮੀਡੀਆ ’ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਇਹ ਕੀਤਾ ਗਿਆ ਫ਼ੈਸਲਾ ਵਰਕਰਾਂ ਦੀਆਂ ਭਾਵਨਾਵਾਂ ਮੁਤਾਬਿਕ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਵਰਕਰਾਂ ਦੀਆਂ ਭਾਵਨਾਵਾਂ ਮੁਤਾਬਿਕ ਮੱਤਭੇਦ ਰੱਖਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਨਾ ਕਰਨ ਸਬੰਧੀ ਕੀਤੇ ਫ਼ੈਸਲੇ ਨਾਲ ਉਹ ਪੂਰੀ ਤਰ੍ਹਾਂ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਭਾਜਪਾ ਕਿਸਾਨਾਂ ਦੀਆਂ ਮੰਗਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਦੇ ਮੁੱਦਿਆਂ ਦੇ ਹੱਲ ਲਈ ਕੋਈ ਗੱਲਬਾਤ ਕਰਕੇ ਸਹਿਮਤੀ ਨਹੀਂ ਦਿੰਦੀ ਉਨੀ ਦੇਰ ਤੱਕ ਭਾਜਪਾ ਤੋਂ ਦੂਰੀ ਬਣੀ ਰਹਿਣੀ ਚਾਹੀਦੀ ਹੈ। ਉਨ੍ਹਾਂ ਅਕਾਲੀ ਦਲ ਦੀ ਹਾਈਕਮਾਂਡ ਨੂੰ ਸੁਝਾਅ ਦਿੱਤਾ ਹੈ ਕਿ ਭਵਿੱਖ ਵਿੱਚ ਵੀ ਪਾਰਟੀ ਆਗੂਆਂ ਨੂੰ ਪੰਜਾਬ ਦੇ ਹਿੱਤਾਂ ਲਈ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਇਸੇ ਤਰ੍ਹਾਂ ਹੀ ਪਾਰਟੀ ਵੱਲੋਂ ਵਰਕਰਾਂ ਦੀਆਂ ਭਾਵਨਾਵਾਂ ਮੁਤਾਬਿਕ ਫ਼ੈਸਲੇ ਕੀਤੇ ਜਾਣਗੇ ਤਾਂ ਲੋਕ ਵੀ ਪਾਰਟੀ ਦਾ ਸਾਥ ਦੇਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਅਕਾਲੀ ਦਲ ਦਾ ਸਾਥ ਦੇਣ।

Advertisement

Advertisement
Author Image

sanam grng

View all posts

Advertisement
Advertisement
×