ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ਦੇ ਪਰਿਵਾਰਾਂ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

08:52 AM May 07, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਮਈ
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਿਮਾਚਲ ਪਰਿਵਾਰ ਮਿਲਣੀ ਕਰਵਾਈ ਗਈ। ਜਲੰਧਰ ਸ਼ਹਿਰ ਵਿੱਚ ਹਿਮਾਚਲ ਪ੍ਰਦੇਸ਼ ਦੇ ਲੋਕ ਵੱਡੀ ਗਿਣਤੀ ਵਿੱਚ ਆ ਕੇ ਵਸੇ ਹੋਏ ਹਨ ਤੇ ਉਨ੍ਹਾਂ ਦੇ ਇੱਥੇ ਅਧਾਰ ਕਾਰਡ ਅਤੇ ਵੋਟਾਂ ਵੀ ਬਣੀਆਂ ਹੋਈਆਂ ਹਨ। ਇਸੇ ਕਰਕੇ ਹਿਮਾਚਲ ਪਰਿਵਾਰ ਮਿਲਣੀ ਵਿੱਚ ਕੇਂਦਰੀ ਮੰਤਰਅਨੁਰਾਗ ਠਾਕੁਰ ਨੂੰ ਬੁਲਾਇਆ ਗਿਆ ਸੀ ਜਿਹੜੇ ਕਿ ਆਪ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਅਨੁਰਾਗ ਠਾਕੁਰ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਗੁਣ ਗਾਏ। ਉਨ੍ਹਾਂ ਦੱਸਿਆ ਕਿ ਜਲੰਧਰ ਤੇ ਜਲੰਧਰ ਛਉਣੀ ਦੇ ਰੇਲਵੇ ਸ਼ਟੇਸ਼ਨ ਵਿਸ਼ਵ ਪੱਧਰੀ ਮਿਆਰ ਵਾਲੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆ ਹੋਇਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਫੀ ਵਿਗੜ ਗਈ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ 2014 ਤੋਂ ਪਹਿਲੇ 10 ਸਾਲ ਕਾਂਗਰਸ ਸਰਕਾਰ ਨੇ ਦੇਸ਼ ਨੂੰ ਘੁਟਾਲੇ ਹੀ ਨਹੀਂ ਮਹਾ ਘੁਟਾਲੇ ਦਿੱਤੇ ਸਨ ਜਦ ਕਿ ਮੋਦੀ ਸਰਕਾਰ ਨੇ ਈਡੀ ਰਾਹੀ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਹੈ।
ਉਨ੍ਹਾਂ ਕਿਹਾ ਕਿ ਯੂਪੀਏ-2 ਨੂੰ ਘੁਟਾਲਿਆਂ ਦੀ ਸਰਕਾਰ ਵੱਜੋਂ ਯਾਦ ਰੱਖੇਗਾ। ਸ਼ੁਸ਼ੀਲ ਕੁਮਾਰ ਰਿੰਕੂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਤੇ ਨਸ਼ਾ ਮਾਪੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਨੂੰ ਜੇ ਕੋਈ ਮਜ਼ਬੂਤੀ ਦੇ ਸਕਦਾ ਹੈ ਤਾਂ ਉਹ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ।

Advertisement

Advertisement
Advertisement