For the best experience, open
https://m.punjabitribuneonline.com
on your mobile browser.
Advertisement

ਸਵਰਨਕਾਰ ਸੰਘ ਵੱਲੋਂ ਕਾਂਗਰਸੀ ਉਮੀਦਵਾਰ ਦਾ ਸਮਰਥਨ

07:08 AM May 17, 2024 IST
ਸਵਰਨਕਾਰ ਸੰਘ ਵੱਲੋਂ ਕਾਂਗਰਸੀ ਉਮੀਦਵਾਰ ਦਾ ਸਮਰਥਨ
Advertisement

ਪੱਤਰ ਪ੍ਰੇਰਕ
ਜ਼ੀਰਾ, 16 ਮਈ
ਇਥੇ ਸਵਰਨਕਾਰ ਸੰਘ ਦੇ ਪ੍ਰਧਾਨ ਕੁਲਦੀਪ ਸਿੰਘ ਕੰਡਾ ਅਤੇ ਸਵਰਨਕਾਰ ਬਰਾਦਰੀ ਦੇ ਜ਼ਿਲ੍ਹਾ ਕਨਵੀਨਰ ਨਰਿੰਦਰ ਸਿੰਘ ਨਿੰਦੀ ਦੀ ਪ੍ਰੇਰਨਾ ਸਦਕਾ ਸਮੂਹ ਸਵਰਨਕਾਰ ਭਾਈਚਾਰੇ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਕੁਲਦੀਪ ਕੰਡਾ ਨੇ ਕਿਹਾ ਕਿ ਉਨ੍ਹਾਂ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪਹਿਲੀ ਵਾਰ ਜ਼ੀਰਾ ਸ਼ਹਿਰ ਦੇ ਇਤਿਹਾਸ ਵਿੱਚ ਕਿਸੇ ਜ਼ੀਰਾ ਵਾਸੀ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਮਿਲੀ ਹੈ। ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਬਖ਼ਸ਼ੇ ਜਾ ਰਹੇ ਪਿਆਰ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਕੰਡਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਨੂ, ਖਜ਼ਾਨਚੀ ਸੰਜੀਵ ਕੁਮਾਰ ਭਾਨਾ, ਸੋਨੂ ਕੰਡਾ, ਨਰਿੰਦਰ ਸਿੰਘ ਮਿੰਟੂ, ਰਜਿੰਦਰ ਸਿੰਘ ਸੋਨੂ ਗੁਰੂ ਕਿਰਪਾ ਜਿਊਲਰ, ਗੌਰਵ ਖੰਨਾ, ਬੇਅੰਤ ਸਿੰਘ ਸਦਿਓੜਾ, ਗੁਰਮੀਤ ਸਿੰਘ ਮੀਤਾ, ਰਾਜੂ ਜਿਊਲਰ, ਰਘਵੀਰ ਸਿੰਘ ਬੌਬੀ, ਕ੍ਰਿਸ਼ਨ ਕੁਮਾਰ, ਹਰਮਨਪ੍ਰੀਤ ਸਿੰਘ, ਵਿਜੇ ਰਾਜਾ ਸਿੰਘ, ਪ੍ਰਿਤਪਾਲ ਸਿੰਘ ਲਾਡੀ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement