ਪੰਜਾਬ ਇਸਤਰੀ ਸਭਾ ਵੱਲੋਂ ਗੁਰਚਰਨ ਮਾਨ ਦੀ ਹਮਾਇਤ
07:38 AM May 14, 2024 IST
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 13 ਮਈ
ਪੰਜਾਬ ਇਸਤਰੀ ਸਭਾ ਫ਼ਰੀਦਕੋਟ ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼ਾਮਲ ਹੋਏ ਸੂਬਾ ਸਕੱਤਰ ਨਰਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਰਾਜ ਦੌਰਾਨ ਔਰਤਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਅਤੇ ਜਮਹੂਰੀ ਲਹਿਰ ਦੇ ਹਾਮੀ ਖੱਬੇ ਪੱਖੀ ਉਮੀਦਵਾਰਾਂ ਅਤੇ ਫ਼ਰੀਦਕੋਟ ਹਲਕੇ ਤੋਂ ਉਮੀਦਵਾਰ ਕਾਮਰੇਡ ਗੁਰਚਰਨ ਸਿੰਘ ਮਾਨ ਦਾ ਉਹ ਪੂਰਨ ਸਮਰਥਨ ਕਰਦੇ ਹਨ ਅਤੇ ਚੋਣਾਂ ਵਿੱਚ ਪੰਜਾਬ ਇਸਤਰੀ ਸਭਾ ਖੱਬੇ ਪੱਖੀ ਧਿਰਾਂ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਮਿਹਨਤ ਕਰੇਗੀ।
Advertisement
Advertisement