ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਟਰਨਰੀ ਇੰਸਪੈਕਟਰਾਂ ਵੱਲੋਂ ਜਲੰਧਰ ਦੇ ਧਰਨੇ ਦੀ ਹਮਾਇਤ

06:18 AM Jul 03, 2024 IST

ਪੱਤਰ ਪ੍ਰੇਰਕ
ਪਠਾਨਕੋਟ, 2 ਜੁਲਾਈ
ਤਹਿਸੀਲ ਧਾਰ ਦੇ ਵੈਟਰਨਰੀ ਇੰਸਪੈਕਟਰਾਂ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਵੈਟਰਨਰੀ ਇੰਸਪੈਕਟਰਾਂ ਵੱਲੋਂ 7 ਜੁਲਾਈ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਉਹ ਅਫ਼ਸਰਸ਼ਾਹੀ ਦੇ ਮੁਲਾਜ਼ਮ ਵਿਰੋਧੀ ਰਵਈਏ ਦਾ ਸ਼ਿਕਾਰ ਹਨ। ਉਨ੍ਹਾਂ ਮੰਗ ਕੀਤੀ ਕਿ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਤਨਖਾਹ ਵਿਚਲੀਆਂ ਤਰੁੱਟੀਆਂ, ਐਡਹਾਕ ਦੀ ਸਰਵਿਸ ਨੂੰ ਰੈਗੂਲਰ ਸਰਵਿਸ ਮੰਨਣ ਤੇ ਅਤੇ ਵੈਟਰਨਰੀ ਇੰਸਪੈਕਟਰਜ਼ ਦੀ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੌਕੇ ਸਾਜਨ, ਓਕਰਜੋਤ, ਮੋਹਿਤ, ਗਗਨਦੀਪ ਸਿੰਘ ਤੇ ਰਵਿੰਦਰ ਆਦਿ ਹਾਜ਼ਰ ਸਨ।

Advertisement

Advertisement
Advertisement