ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਰਸ਼ ਕਮੇਟੀ ਵੱਲੋਂ ਪਟਵਾਰੀਆਂ ਦੀ ਹਮਾਇਤ

11:06 AM Jun 16, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 15 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਦੀ ਦਾਣਾ ਮੰਡੀ ’ਚ 17 ਜੂਨ ਨੂੰ ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਰੈਲੀ ਦੇ ਸਮਰਥਨ ਵਿੱਚ ਆਈ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਨੇ ਦਰਜਨ ਤੋਂ ਵੱਧ ਪਿੰਡਾਂ ’ਚ ਲਾਮਬੰਦੀ ਮੀਟਿੰਗਾ ਕਰਕੇ ਜਿੱਥੇ ਕਿਸਾਨਾਂ ਨੂੰ ਇਸ ਰੈਲੀ ਵਿੱਚ ਪੁੱਜਣ ਲਈ ਪ੍ਰੇਰਿਆ ਉੱਥੇ ਰੈਲੀ ਦੇ ਪ੍ਰਬੰਧਾਂ ’ਚ ਸਹਿਯੋਗ ਤੋਂ ਇਲਾਵਾ ਲੰਗਰ ਤੇ ਪਾਣੀ ਦਾ ਪ੍ਰਬੰਧ ਕਰਨ ਦਾ ਜ਼ਿੰਮਾ ਵੀ ਆਪਣੇ ਸਿਰ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਰੈਲੀ ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਤੋਂ ਮੁਅੱਤਲ ਕਰਨ, ਸੂਬੇ ਦੇ 200 ਨਹਿਰੀ ਪਟਵਾਰੀਆਂ ਨੂੰ ਚਾਰਸ਼ੀਟ ਕਰਨ ਅਤੇ ਪੰਜਾਬ ਦੇ ਖੇਤਾਂ ਨੂੰ ਲੱਗ ਰਹੇ ਨਹਿਰੀ ਪਾਣੀ ਦੇ ਕਥਿਤ ਤੌਰ ’ਤੇ ਗਲਤ ਅੰਕੜੇ ਪੇਸ਼ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀ ਵੱਲੋਂ ਦਬਾਅ ਪਾਉਣ ਵਿਰੁੱਧ ਕੀਤੀ ਜਾ ਰਹੀ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਤੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਜਨਰਲ ਸਕੱਤਰ ਪਰਮੇਲ ਸਿੰਘ ਹਥਨ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਇਸ ਰੈਲੀ ਵਿੱਚ ਕਿਸਾਨਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਕਰਵਾਉਣ ਲਈ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ ਹਨ। ਆਗੂ ਅਨੁਸਾਰ 17 ਦੀ ਰੈਲੀ ਦੀਆਂ ਤਿਆਰੀਆਂ ਲਈ 16 ਜੂਨ ਕੀਤੇ ਜਾ ਰਹੇ ਪ੍ਰਬੰਧਾਂ ਮੌਕੇ ਸੰਘਰਸ਼ ਕਮੇਟੀ ਅਹਿਮ ਸਹਿਯੋਗੀ ਭੂਮਿਕਾ ਨਿਭਾਅ ਰਹੀ ਹੈ। ਉਧਰ ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਦੱਸਿਆ ਕਿ 17 ਜੂਨ ਦੀ ਧੂਰੀ ਰੈਲੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

Advertisement

Advertisement