ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਰਾਜੇਵਾਲ ਵੱਲੋਂ ਸੁਖਪਾਲ ਖਹਿਰਾ ਦਾ ਸਮਰਥਨ

11:22 AM May 27, 2024 IST
ਸੁਖਪਾਲ ਸਿੰਘ ਖਹਿਰਾ ਨਾਲ ਕਿਸਾਨ ਯੂਨੀਅਨ ਰਾਜੇਵਾਲ ਦੇ ਕਾਰਕੁਨ। -ਫੋਟੋ: ਮਾਰਕੰਡਾ

ਪੱਤਰ ਪ੍ਰੇਰਕ
ਤਪਾ ਮੰਡੀ, 26 ਮਈ
ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਗੋਰਾ ਸਿੰਘ ਢਿੱਲਵਾਂ ਨੇ ਸਾਥੀਆਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਪਿੰਡ ਢਿੱਲਵਾਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਗੋਰਾ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਨੂੰ ਹਰਾਉਣਾ ਜ਼ਰੂਰੀ ਹੈ। ਇਸ ਲਈ ਇਸ ਦੇ ਬਦਲ ਵਜੋਂ ਸੂਬੇ ਅੰਦਰ ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰਾਂ ਦੇ ਦੁਸ਼ਮਣ ਬਣ ਚੁੱਕੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਸਤਰਾ ਗੋਲ ਕਰਨਾ ਵੀ ਸਮੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਲੋਕਾਂ ਦੀ ਆਵਾਜ਼ ਸੰਸਦ ਵਿੱਚ ਨਿੱਡਰ ਹੋ ਕੇ ਰੱਖਣਗੇ। ਇਸ ਲਈ ਹਲਕਾ ਭਦੌੜ ਦੀਆਂ ਰਾਜੇਵਾਲ ਦੀਆਂ ਇਕਾਈਆਂ ਤੇ ਵਰਕਰ ਸੁਖਪਾਲ ਸਿੰਘ ਖਹਿਰਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।

Advertisement

ਧਾਲੀਵਾਲ ਵੱਲੋਂ ਸੁਖਪਾਲ ਖਹਿਰਾ ਦੇ ਹੱਕ ਵਿੱਚ ਮੀਟਿੰਗ

ਸ਼ਹਿਣਾ (ਪੱਤਰ ਪ੍ਰੇਰਕ): ਕਸਬਾ ਸ਼ਹਿਣਾ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਕਾਂਗਰਸ ਐੱਸਸੀ ਸੈੱਲ ਦੇ ਸੂਬਾ ਮੀਤ ਕੋਆਰਡੀਨੇਟਰ ਸੁਖਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਇੱਕ ਭਰਵੀਂ ਮੀਟਿੰਗ ਸ਼ਹਿਰੀ ਕਾਂਗਰਸ ਪ੍ਰਧਾਨ ਗਿਰਧਾਰੀ ਲਾਲ ਗਰਗ ਦੀ ਦੁਕਾਨ ’ਤੇ ਕੀਤੀ।

Advertisement
Advertisement
Advertisement