ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਅਗਸਤ
ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦੀਦਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿੱਚ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ, ਡੀਟੀਐਫ, ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਅਤੇ ਆਊਟਸੋਰਸਿੰਗ ਜਲ ਸਪਲਾਈ ਵਰਕਰਜ਼ ਯੂਨੀਅਨ ਦੇ ਆਗੂ ਸ਼ਾਮਲ ਹੋਏ। ਪ੍ਰੈੱਸ ਸਕੱਤਰ ਜਗਤਾਰ ਸਿੰਘ ਰੱਤੋ ਨੇ ਦੱਸਿਆ ਕਿ ਅਧਿਆਪਕ ਲਹਿਰ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਸਿੱਖਿਆ ਦੇ ਨਿੱਜੀਕਰਨ ਦੇ ਏਜੰਡੇ ’ਤੇ ਮਿਹਨਤਕਸ਼ ਲੋਕਾਂ ਤੋਂ ਮੁਫਤ ਵਰਗੀ ਮਿਆਰੀ ਸਿੱਖਿਆ ਦੇ ਬੁਨਿਆਦੀ ਹੱਕ ਨੂੰ ਖੋਹਣ, ਕਾਰਪੋਰੇਟਾਂ ਦੇ ਪੱਖ ਦੀਆਂ ਨੀਤੀਆਂ ਲਾਗੂ ਕਰਨ ਤਹਿਤ ਸਰਕਾਰੀ ਵਿੱਦਿਅਕ ਅਦਾਰਿਆਂ ਦਾ ਰਲੇਵਾਂ ਕਰਨ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤੇ ਜਾ ਰਹੇ ਟਰਾਇਲ ਵਿਰੁੱਧ ਅਤੇ ਬੀਪੀਈਓ ਜਖਵਾਲੀ ਵਿਰੁੱਧ ਬਣਦੀ ਕਾਰਵਾਈ ਕਰਾਉਣ ਲਈ 5 ਸਤੰਬਰ ਨੂੰ ਡੀਸੀ ਦਫਤਰ ਵਿਖੇ ਡੈਮੋਕ੍ਰੈਟਿਕ ਅਧਿਆਪਕ ਫਰੰਟ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ ਅਤੇ ਘਿਰਾਓ ਕੀਤਾ ਜਾ ਰਿਹਾ ਹੈ।