For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਦੇ ਸੰਘਰਸ਼ ਦੀ ਹਮਾਇਤ

07:54 AM Oct 18, 2024 IST
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਦੇ ਸੰਘਰਸ਼ ਦੀ ਹਮਾਇਤ
Advertisement

ਪੱਤਰ ਪ੍ਰੇਰਕ
ਮਾਨਸਾ, 17 ਅਕਤੂਬਰ
ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ 18 ਅਕਤੂਬਰ ਤੋਂ ਕਿਸਾਨਾਂ, ਆੜ੍ਹਤੀਏ, ਸ਼ੈੱਲਰ ਮਾਲਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਾਏ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦਕ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਝੋਨੇ ਦੀ ਤੁਰੰਤ ਖਰੀਦ ਸ਼ੁਰੂ ਕਰਨ ਤੇ ਗੋਦਾਮਾਂ ਵਿੱਚ ਪਿਆ ਅਨਾਜ ਤੁਰੰਤ ਚੁੱਕਣ ਦੀ ਮੰਗ ਕੀਤੀ ਹੈ।
ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਦੇ ਪੰਜਾਬ ਇੰਚਾਰਜ ਹਿਤੇਸ਼ ਮਾਹੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਦੇ ਗੋਦਾਮਾਂ ਵਿੱਚੋਂ ਪਿਆ ਅਨਾਜ ਨਾ ਚੁੱਕਣਾ ਤੇ ਮੰਡੀਆਂ ਵਿਚ ਆ ਰਹੇ ਝੋਨੇ ਦੀ ਖਰੀਦ ਸ਼ੁਰੂ ਨਾ ਕਰਨਾ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਕਰਨਾ ਭਾਜਪਾ ਦੇ ਕਿਸਾਨ ਪੱਖੀ ਝੂਠੇ ਦਾਅਵਿਆਂ ਦੀ ਤਸਵੀਰ ਹੈ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਨੂੰ ਖੱਜਲ-ਖੁਆਰ ਕਰ ਕੇ ਭਾਜਪਾ ਦਾ 2027 ਮਿਸ਼ਨ ਪੂਰਾ ਨਹੀਂ ਹੋ ਸਕਦਾ।

Advertisement

Advertisement
Advertisement
Author Image

sukhwinder singh

View all posts

Advertisement