ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਗਰਾਹਾਂ ਵੱਲੋਂ ਸਹਾਇਕ ਪ੍ਰੋਫੈਸਰਾਂ ਦੀ ਨਿਯਮਤ ਭਰਤੀ ਦੀ ਹਮਾਇਤ

10:22 AM Sep 30, 2024 IST

ਪੱਤਰ ਪ੍ਰੇਰਕ
ਮਾਨਸਾ, 29 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬਰੇਰੀਅਨਾਂ ਦੀ ਨਿਯਮਤ ਭਰਤੀ ਦੀ ਹਮਾਇਤ ਕੀਤੀ ਗਈ ਹੈ। ਜਥੇਬੰਦੀ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਮੁਕੰਮਲ ਤੌਰ ’ਤੇ ਲਾਗੂ ਕਰਕੇ ਸਰਕਾਰੀ ਕਾਲਜਾਂ ਵਿੱਚ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨਿਯਮਤ ਭਰਤੀ ਪੂਰੀ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਨ੍ਹਾਂ ਬੇਰੁਜ਼ਗਾਰਾਂ ਵੱਲੋਂ ਜੇ ਹਾਈ ਕੋਰਟ ਦਾ ਫ਼ੈਸਲਾ ਤੁਰੰਤ ਮੁਕੰਮਲ ਰੂਪ ਵਿੱਚ ਲਾਗੂ ਕਰਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਜਥੇਬੰਦੀ ਵੱਲੋਂ ਇਸ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਲਈ ਉੱਚ ਵਿਦਿਅਕ ਯੋਗਤਾ ਰੱਖਣ ਵਾਲੇ ਬਹੁਤੇ ਨੌਜਵਾਨ ਕਿਸਾਨ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹਨ। ਅਜੇ ਤੱਕ ਸਿਰਫ 483 ਉਮੀਦਵਾਰਾਂ ਨੂੰ ਜੁਆਇਨ ਕਰਵਾਇਆ ਗਿਆ ਹੈ।

Advertisement

Advertisement