ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਦੇ ਕੰਮ ਦੇ ਆਧਾਰ ’ਤੇ ਹਮਾਇਤ ਦਿੱਤੀ ਜਾਵੇ: ਮੀਤ ਹੇਅਰ

07:19 AM May 10, 2024 IST
ਪਿੰਡ ਸੇਰਗੜ੍ਹ ਚੀਮਾ ਵਿੱਚ ਉਮੀਦਵਾਰ ਮੀਤ ਹੇਅਰ ਨੂੰ ਲੱਡੂਆਂ ਨਾਲ ਤੋਲਦੇ ਹੋਏ ਉਨ੍ਹਾਂ ਦੇ ਸਮਰਥਕ।

ਮੁਕੰਦ ਸਿੰਘ ਚੀਮਾ
ਸੰਦੌੜ, 9 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮਾਂ ’ਤੇ ਵਿਸ਼ਵਾਸ ਕਰਦੀ ਹੈ। ਜੇਕਰ ਲੋਕ ਸੋਚਦੇ ਹਨ ਕਿ ਆਮ ਆਦਮੀ ਪਾਰਟੀ ਨੇ ਦੋ ਸਾਲਾਂ ਵਿੱਚ ਕੰਮ ਕੀਤੇ ਹਨ ਤਾਂ ਲੋਕ ਸਾਨੂੰ ਵੋਟ ਪਾ ਦੇਣ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਕੋ-ਇਕ ਆਮ ਆਦਮੀ ਪਾਰਟੀ ਹੈ ਜਿਹੜੀ ਕਦੇ ਵੀ ਧਰਮ ਦੀ ਰਾਜਨੀਤੀ ਨਹੀਂ ਕਰਦੀ ਸਗੋਂ ਕੰਮ ਕਰਨ ਵਿੱਚ ਵਿਸ਼ਵਾਸ ਕਰਦੀ ਹੈ।
ਮੀਤ ਹੇਅਰ ਨੇ ਅੱਜ ਸੰਦੌੜ ਸਰਕਲ ਦੇ ਵੱਖ ਵੱਖ ਪਿੰਡਾਂ ਮਾਣਕੀ, ਕੁਠਾਲਾ, ਖੁਰਦ ਤੇ ਸੇਰਗੜ੍ਹ ਚੀਮਾ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਦੇਸ਼ ਦੇ ਇਤਿਹਾਸ ਦਾ ਇਕ ਹਿੱਸਾ ਬਣਨਗੀਆਂ ਅਤੇ ਨਤੀਜਿਆਂ ਤੋਂ ਬਾਅਦ ਦੇਸ਼ ਦੀ ਰਾਜਨੀਤੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ 10 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਛੱਡ ਕੇ ਧਰਮ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦਕਿ ਲੋਕ ਭਾਜਪਾ ਦੀਆਂ ਚਾਲਾਂ ਨੂੰ ਸਮਝਣ ਲੱਗੇ ਹਨ। ਇਸ ਮੌਕੇ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਜੱਸੂ ਫਰਵਾਲੀ, ਰਣਜੀਤ ਸਿੰਘ ਝਨੇਰ, ਜੁਗਰਾਜ ਸਿੰਘ ਫੌਜੇਵਾਲ, ਯਾਦਵਿੰਦਰ ਸਿੰਘ ਚੀਮਾ ਕੈਨੇਡਾ, ਚਰਨਜੀਤ ਸਿੰਘ ਚੰਨਾ, ਜਗਤਾਰ ਸਿੰਘ ਜੱਸਲ, ਆੜਤੀਆ ਰਾਮਿੰਦਰ ਸਿੰਘ ਮਾਨ, ਅੱਛਰਾ ਸਿੰਘ ਮਾਣਕਵਾਲ ਆਦਿ ਹਾਜ਼ਰ ਸਨ।

Advertisement

Advertisement