ਨਹਿਰੀ ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ
09:00 AM Jun 08, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 7 ਜੂਨ
ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦਾ ਮੁੱਖ ਕਾਰਨ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਅਦੇ ਤੋਂ ਮੁੱਕਰਨਾ ਹੈ। ਉਨ੍ਹਾਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਟਵਾਰੀਆਂ ਨੂੰ ਨਹਿਰੀ ਪਾਣੀ ਦੇ ਕਥਿਤ ਤੌਰ ’ਤੇ ਗ਼ਲਤ ਅੰਕੜੇ ਦਿਖਾਉਣ ਲਈ ਮਜਬੂਰ ਕਰ ਰਹੀ ਹੈ।
Advertisement
Advertisement