For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਦੀ ਜ਼ਮਾਨਤ ਸ਼ਰਤਾਂ ’ਚ ਢਿੱਲ ਬਾਰੇ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ

06:48 AM Nov 23, 2024 IST
ਸਿਸੋਦੀਆ ਦੀ ਜ਼ਮਾਨਤ ਸ਼ਰਤਾਂ ’ਚ ਢਿੱਲ ਬਾਰੇ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ
Advertisement

ਨਵੀਂ ਦਿੱਲੀ, 22 ਨਵੰਬਰ
ਸੁਪਰੀਮ ਕੋਰਟ ਨੇ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਸ਼ਰਤਾਂ ਵਿੱਚ ਢਿੱਲ ਦੇਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸਾਂ ਤਹਿਤ ਹਰ ਸੋਮਵਾਰ ਤੇ ਵੀਰਵਾਰ ਨੂੰ ਜਾਂਚ ਅਧਿਕਾਰੀ ਕੋਲ ਰਿਪੋਰਟ ਕਰਨਾ ਸ਼ਾਮਲ ਹੈ। ਜਸਟਿਸ ਬੀਆਰ ਗਵੱਈ ਅਤੇ ਕੇਵੀ ਵਿਸ਼ਨਾਥਨ ਦੇ ਬੈਂਚ ਨੇ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਬੈਂਚ ਕਿਹਾ, ‘‘ਅਸੀਂ ਅਗਲੀ ਸੁਣਵਾਈ ’ਤੇ ਇਸ ਨੂੰ ਸਪੱਸ਼ਟ ਕਰਾਂਗੇ।’’ ਦੱਸਣਯੋਗ ਹੈ ਕਿ ਸਿਖਰਲੀ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 9 ਅਗਸਤ ਨੂੰ ਸ਼ਰਤਾਂ ਸਣੇ ਜ਼ਮਾਨਤ ਦਿੱਤੀ ਸੀ, ਜਿਸ ਵਿੱਚ ਉਸ ਨੂੰ ਹਰ ਸੋਮਵਾਰ ਤੇ ਵੀਰਵਾਰ ਨੂੰ ਜਾਂਚ ਅਧਿਕਾਰੀ ਕੋਲ ਪੇਸ਼ ਹੋਣ ਲਈ ਕਿਹਾ ਗਿਆ ਸੀ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement