ਵਿਦੇਸ਼ੀ ਨਾਗਰਿਕ ਵਾਪਸ ਨਾ ਭੇਜਣ ’ਤੇ ਸੁਪਰੀਮ ਕੋਰਟ ਵੱਲੋਂ ਅਸਾਮ ਸਰਕਾਰ ਦੀ ਖਿਚਾਈ
06:14 AM Feb 05, 2025 IST
Advertisement
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਨੇ ਵਿਦੇਸ਼ੀ ਐਲਾਨੇ ਗਏ ਲੋਕਾਂ ਨੂੰ ਡਿਪੋਰਟ ਕਰਨ ਦੀ ਥਾਂ ਉਨ੍ਹਾਂ ਨੂੰ ਅਣਮਿਥੇ ਸਮੇਂ ਲਈ ਹਿਰਾਸਤੀ ਕੇਂਦਰਾਂ ਵਿੱਚ ਰੱਖਣ ਕਾਰਨ ਅਸਾਮ ਸਰਕਾਰ ਨੂੰ ਅੱਜ ਝਾੜ ਪਈ ਹੈ ਅਤੇ ਸਵਾਲ ਕੀਤਾ ਕਿ ਕੀ ਸਰਕਾਰ ਉਨ੍ਹਾਂ ਨੂੰ ਭੇਜਣ ਲਈ ‘ਕਿਸੇ ਮਹੂਰਤ ਦੀ ਉਡੀਕ ਕਰ ਰਹੀ ਹੈ।’ ਬੈਂਚ ਨੇ ਕਿਹਾ ਕਿ ਅਸਾਮ ਸਰਕਾਰ ਤੱਥਾਂ ਨੂੰ ਛੁਪਾ ਰਹੀ ਹੈ ਅਤੇ ਹਿਰਾਸਤ ਵਿੱਚ ਲਏ ਲੋਕਾਂ ਦੇ ਵਿਦੇਸ਼ੀ ਹੋਣ ਦੀ ਪੁਸ਼ਟੀ ਹੁੰਦਿਆਂ ਹੀ ਉਨ੍ਹਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ, ‘‘ਤੁਸੀਂ ਇਹ ਕਹਿ ਕੇ ਡਿਪੋਰਟ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੇ ਪਤਿਆਂ ਬਾਰੇ ਜਾਣਕਾਰੀ ਨਹੀਂ ਹੈ। ਇਹ ਸਾਡੀ ਚਿੰਤਾ ਕਿਉਂ ਹੋਣੀ ਚਾਹੀਦੀ ਹੈ? ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਭੇਜ ਦਿਓ। ਕੀ ਤੁਸੀਂ ਕਿਸੇ ਮਹੂਰਤ ਦੀ ਉਡੀਕ ਕਰ ਰਹੇ ਹੋ?’’ -ਪੀਟੀਆਈ
Advertisement
Advertisement