ਸੁਪਰੀਮ ਕੋਰਟ 1991 ਦੇ ਪੂਜਾ ਸਥਾਨ ਕਾਨੂੰਨ ਬਾਰੇ ਪਟੀਸ਼ਨ ਸੁਣਨ ਲਈ ਤਿਆਰ
06:05 AM Jan 03, 2025 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਨੇ 1991 ਦੇ ਪੂਜਾ ਸਥਾਨ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਸਬੰਧੀ ਏਆਈਐੱਮਆਈਐੱਮ ਦੇ ਮੁਖੀ ਅਸਦੂਦੀਨ ਓਵਾਇਸੀ ਦੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਸਹਿਮਤੀ ਜਤਾਈ ਹੈ। ਸਾਲ 1991 ਦੇ ਪੂਜਾ ਸਥਾਨ ਐਕਟ ’ਚ ਕਿਸੇ ਸਥਾਨ ਦੇ ਧਾਰਮਿਕ ਚਰਿੱਤਰ ਨੂੰ 15 ਅਗਸਤ 1947 ਅਨੁਸਾਰ ਬਣਾਈ ਰੱਖਣ ਦੀ ਗੱਲ ਕਹੀ ਗਈ ਹੈ। ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਹੁਕਮ ਦਿੱਤਾ ਕਿ ਓਵਾਇਸੀ ਦੀ ਨਵੀਂ ਪਟੀਸ਼ਨ ਨੂੰ ਇਸ ਮਾਮਲੇ ’ਚ ਬਕਾਇਆ ਮਾਮਲਿਆਂ ਨਾਲ ਜੋੜਿਆ ਜਾਵੇ ਅਤੇ ਕਿਹਾ ਕਿ ਮਾਮਲੇ ’ਤੇ 17 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਸੁਣਵਾਈ ਸ਼ੁਰੂ ਹੋਣ ’ਤੇ ਏਆਈਐੱਮਆਈਐੱਮ ਦੇ ਮੁਖੀ ਓਵਾਇਸੀ ਵੱਲੋਂ ਪੇਸ਼ ਹੋਏ ਵਕੀਲ ਨਿਜ਼ਾਮ ਪਾਸ਼ਾ ਨੇ ਕਿਹਾ ਕਿ ਅਦਾਲਤ ਇਸ ਮੁੱਦੇ ’ਤੇ ਵੱਖ ਵੱਖ ਪਟੀਸ਼ਨਾਂ ’ਤੇ ਵਿਚਾਰ ਕਰ ਰਹੀ ਹੈ ਅਤੇ ਨਵੀਂ ਪਟੀਸ਼ਨ ਨੂੰ ਵੀ ਉਨ੍ਹਾਂ ਨਾਲ ਜੋੜਿਆ ਜਾ ਸਕਦਾ ਹੈ। ਇਸ ’ਤੇ ਚੀਫ ਜਸਟਿਸ ਨੇ ਕਿਹਾ, ‘ਅਸੀਂ ਇਸ ਮਾਮਲੇ ਨੂੰ ਸਬੰਧਤ ਹੋਰ ਮਾਮਲਿਆਂ ਨਾਲ ਜੋੜ ਰਹੇ ਹਾਂ। -ਪੀਟੀਆਈ
Advertisement
Advertisement