ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਸ਼ਤਿਹਾਰਾਂ ਬਾਰੇ ਹੁਕਮਾਂ ਖ਼ਿਲਾਫ਼ ਭਾਜਪਾ ਦੀ ਅਪੀਲ ’ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ

07:07 AM May 28, 2024 IST

ਨਵੀਂ ਦਿੱਲੀ, 27 ਮਈ
ਸੁਪਰੀਮ ਕੋਰਟ ਨੇ ਚੋਣ ਇਸ਼ਤਿਹਾਰਾਂ ਦੇ ਸਬੰਧ ਵਿੱਚ ਕਲਕੱਤਾ ਹਾਈ ਕੋਰਟ ਦੇ ਇੱਕ ਹੁਕਮ ਨੂੰ ਚੁਣੌਤੀ ਦੇਣ ਵਾਲੀ ਭਾਜਪਾ ਦੀ ਪਟੀਸ਼ਨ ’ਤੇ ਅੱਜ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਇਸ਼ਤਿਹਾਰ ਜਾਰੀ ਕਰਨ ਤੋਂ ਰੋਕਣ ਦੇ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਹੁਕਮ ’ਚ ਦਖਲ ਦੇਣ ਤੋਂ ਇਨਕਾਰ ਕਰਨ ਦੇ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ।
ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਵੈਕੇਸ਼ਨ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ, ‘ਮੁੱਢਲੀ ਨਜ਼ਰੇ ਇਸ਼ਤਿਹਾਰ ਇਤਰਾਜ਼ਯੋਗ ਹੈ।’ ਬੈਂਚ ਨੇ ਮਾਮਲੇ ’ਤੇ ਵਿਚਾਰ ਨਾ ਕਰਨ ਦੀ ਇੱਛਾ ਜ਼ਾਹਿਰ ਕੀਤੀ ਜਿਸ ਮਗਰੋਂ ਭਾਜਪਾ ਵੱਲੋਂ ਪੱਖ ਰੱਖ ਰਹੇ ਸੀਨੀਅਰ ਐਡਵੋਕੇਟ ਪੀਐੱਸ ਪਟਵਾਲੀਆ ਨੇ ਕੇਸ ਵਾਪਸ ਲੈਣ ਦੀ ਇਜਾਜ਼ਤ ਮੰਗੀ। ਬੈਂਚ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਕਲਕੱਤਾ ਹਾਈ ਕੋਰਟ ਦੇ ਇੱਕ ਬੈਂਚ ਨੇ 22 ਮਈ ਨੂੰ ਸਿੰਗਲ ਬੈਂਚ ਦੇ ਉਸ ਹੁਕਮ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਵਿੱਚ ਭਾਜਪਾ ਨੂੰ ਲੋਕ ਸਭਾ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। -ਪੀਟੀਆਈ

Advertisement

Advertisement