ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਵੱਲੋਂ ਕ੍ਰਿਪਟੋਕਰੰਸੀ ਦੇ ਕਾਰੋਬਾਰ ਨੂੰ ਰੈਗੂਲੇਟ ਕਰਨ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਬਾਰੇ ਅਪੀਲ ’ਤੇ ਸੁਣਵਾਈ ਤੋਂ ਇਨਕਾਰ

12:42 PM Nov 11, 2023 IST

ਨਵੀਂ ਦਿੱਲੀ, 11 ਨਵੰਬਰ
ਸੁਪਰੀਮ ਕੋਰਟ ਨੇ ਕ੍ਰਿਪਟੋਕਰੰਸੀ ਦੇ ਕਾਰੋਬਾਰ ਨੂੰ ਰੈਗੂਲੇਟ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਨੂੰ ਲੈ ਕੇ ਕੇਂਦਰ ਤੇ ਹੋਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਕ੍ਰਿਪਟੋਕਰੰਸੀ ਏਸੀ ਡਜਿੀਟਲ ਜਾਂ ਵਰਚੁਅਲ ਕਰੰਸੀ ਹੈ ਜਿਹੜੀ ਕਿ ਕੇਂਦਰੀ ਬੈਂਕ ਤੋਂ ਆਜ਼ਾਦਾਨਾ ਤੌਰ ’ਤੇ ਸੰਚਾਲਤਿ ਹੁੰਦੀ ਹੈ।
ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ਵਿੱਚ ਜਿਸ ਰਾਹਤ ਦੀ ਅਪੀਲ ਕੀਤੀ ਗਈ ਹੈ, ਉਹ ਵਿਧਾਨਕ ਸੁਭਾਅ ਦੀ ਵਧੇਰੇ ਹੈ। ਬੈਂਚ ਨੇ ਕਿਹਾ, ‘‘ਅਸੀਂ ਇਸ ਤਰ੍ਹਾਂ ਦੀ ਕਾਰਵਾਈ ਦਾ ਸਮਰਥਨ ਕਰਨ ਦੇ ਸਮਰੱਥ ਨਹੀਂ ਹਾਂ। ਪਟੀਸ਼ਨਰ ਨਿਯਮਤ ਜ਼ਮਾਨਤ ਲਈ ਉਚਤਿ ਅਦਾਲਤ ਵਿੱਚ ਜਾਣ ਲਈ ਆਜ਼ਾਦ ਹੋਵੇਗਾ। ਜਿੱਥੋਂ ਤੱਕ ਮੁੱਖ ਰਾਹਤਾਂ ਦਾ ਸਵਾਲ ਹੈ ਤਾਂ ਇਹ ਵਿਧਾਨਕ ਨਿਰਦੇਸ਼ਾਂ ਦੇ ਸੁਭਾਅ ਵਾਲੀਆਂ ਹਨ, ਜਿਨ੍ਹਾਂ ਨੂੰ ਅਦਾਲਤ ਸੰਵਿਧਾਨ ਦੀ ਧਾਰਾ 32 ਤਹਤਿ ਜਾਰੀ ਨਹੀਂ ਕਰ ਸਕਦੀ।’’ -ਪੀਟੀਆਈ

Advertisement

Advertisement
Tags :
crypto