ਸੁਪਰੀਮ ਕੋਰਟ ਵੱਲੋਂ ਪੂਜਾ ਅਸਥਾਨ ਐਕਟ ਬਾਰੇ ਨਵੀਂ ਅਰਜ਼ੀ ਸੁਣਨ ਤੋਂ ਨਾਂਹ
07:02 AM Apr 02, 2025 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੂਜਾ ਅਸਥਾਨਾਂ ਬਾਰੇ (ਵਿਸ਼ੇਸ਼ ਵਿਵਸਥਾ) ਐਕਟ, 1991 ਦੀਆਂ ਧਾਰਾਵਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਨਵੀਂ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ’ਚ ਵਕੀਲ ਅਸ਼ਵਨੀ ਉਪਾਧਿਆਏ ਵੱਲੋਂ ਦਾਖ਼ਲ ਅਰਜ਼ੀ ਸਣੇ ਛੇ ਪਟੀਸ਼ਨਾਂ ’ਤੇ ਪਹਿਲਾਂ ਹੀ ਸੁਣਵਾਈ ਚੱਲ ਰਹੀ ਹੈ। ਲਾਅ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਿਤਿਨ ਉਪਾਧਿਆਏ ਨੇ ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੇ ਕੁਮਾਰ ’ਤੇ ਆਧਾਰਿਤ ਬੈਂਚ ਨੂੰ ਅਪੀਲ ਕੀਤੀ ਸੀ ਕਿ ਉਸ ਦੀ ਅਰਜ਼ੀ ਨੂੰ ਵੀ ਬਾਕੀ ਪਟੀਸ਼ਨਾਂ ਦੇ ਨਾਲ ਸੁਣਿਆ ਜਾਵੇ। ਚੀਫ਼ ਜਸਟਿਸ ਨੇ ਕਿਹਾ, ‘‘ਅਸੀਂ ਸੰਵਿਧਾਨ ਦੀ ਧਾਰਾ 32 ਤਹਿਤ ਨਵੀਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਦੇ ਇੱਛੁਕ ਨਹੀਂ ਹਾਂ।’’ -ਪੀਟੀਆਈ
Advertisement
Advertisement