ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ
05:09 PM Apr 18, 2024 IST
ਨਵੀਂ ਦਿੱਲੀ, 18 ਅਪਰੈਲ
ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐੱਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਦਾ ਜਵਾਬ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਪਟੀਸ਼ਨਰਾਂ ਨੇ ਕਮਿਸ਼ਨ ਦੇ 2017 ਦੇ ਫੈਸਲੇ ਨੂੰ ਵੀਵੀਪੀਏਟੀ ਮਸ਼ੀਨਾਂ 'ਤੇ ਪਾਰਦਰਸ਼ੀ ਸ਼ੀਸ਼ੇ ਨਾਲ ਬਦਲਣ ਦੀ ਮੰਗ ਕੀਤੀ ਹੈ।
Advertisement
Advertisement