ਪੂਜਾ ਖੇਡਕਰ ਵੱਲੋਂ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼
06:27 AM Jan 15, 2025 IST
ਨਵੀਂ ਦਿੱਲੀ, 14 ਜਨਵਰੀ
ਸਿਵਲ ਸੇਵਾ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗ਼ਲਤ ਢੰਗ ਨਾਲ ਓਬੀਸੀ ਅਤੇ ਦਿਵਿਆਂਗ ਕੋਟੇ ਦਾ ਲਾਭ ਲੈਣ ਦੇ ਮਾਮਲੇ ਵਿੱਚ ਮੁਲਜ਼ਮ ਸਾਬਕਾ ਆਈਏਐਸ ਪ੍ਰੋਬੇਸ਼ਨਰੀ ਅਧਿਕਾਰੀ ਪੂਜਾ ਖੇਡਕਰ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਸਟਿਸ ਬੀਵੀ ਨਾਗਰਤਨਾ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ 15 ਜਨਵਰੀ ਨੂੰ ਪਟੀਸ਼ਨ ’ਤੇ ਸੁਣਵਾਈ ਕਰੇਗੀ। ਖੇੜਕਰ ਨੇ ਦਿੱਲੀ ਹਾਈ ਕੋਰਟ ਦੇ 23 ਦਸੰਬਰ 2024 ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਖੇਡਕਰ ਖ਼ਿਲਾਫ਼ ਪਹਿਲੇ ਨਜ਼ਰੀਏ ਤੋਂ ਮਜ਼ਬੂਤ ਮਾਮਲਾ ਬਣਦਾ ਹੈ ਅਤੇ ਸਿਸਟਮ ਵਿੱਚ ਗੜਬਨ ਕਰਨ ਦੀ ‘ਵੱਡੀ ਸਾਜ਼ਿਸ਼’ ਦਾ ਪਤਾ ਲਗਾਉਣ ਵਾਸਤੇ ਜਾਂਚ ਦੀ ਲੋੜ ਹੈ ਅਤੇ ਉਸਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇਣ ਨਾਲ ਇਸ ’ਤੇ ਮਾੜਾ ਅਸਰ ਪਵੇਗਾ। ਹਾਈ ਕੋਰਟ ਨੇ ਕਿਹਾ, “ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕੀਤੀ ਜਾਂਦੀ ਹੈੈ।’’ -ਪੀਟੀਆਈ
Advertisement
Advertisement