Supreme Court: ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼
ਨਵੀਂ ਦਿੱਲੀ, 15 ਮਈ
SC directs Centre to set up special POCSO: ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ ਤਰਜੀਹੀ ਆਧਾਰ ’ਤੇ ਸਥਾਪਤ ਕਰਨ ਲਈ ਪਹਿਲਕਦਮੀ ਕਰੇ।
ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਪੀ ਬੀ ਵਰਲੇ ਦੇ ਬੈਂਚ ਨੇ ਕਿਹਾ ਕਿ ਜਿਨਸੀ ਅਪਰਾਧਾਂ ਵਿਰੁੱਧ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਦੀ ਗਿਣਤੀ ਘੱਟ ਹੋਣ ਕਾਰਨ ਕੇਸ ਲੰਬਾ ਸਮਾਂ ਚਲਦੇ ਰਹਿੰਦੇ ਹਨ ਤੇ ਕੇਸਾਂ ਨੂੰ ਪੂਰਾ ਕਰਨ ਲਈ ਕਾਨੂੰਨ ਅਧੀਨ ਨਿਰਧਾਰਤ ਸਮਾਂ-ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਇਸ ਲਈ ਇਹ ਉਮੀਦ ਕੀਤੀ ਜਾਂਦੀ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਪੋਕਸੋ ਮਾਮਲਿਆਂ ਦੀ ਜਾਂਚ ਨਾਲ ਜੁੜੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਤਰਜੀਹੀ ਆਧਾਰ 'ਤੇ ਸੁਣਵਾਈ ਲਈ ਸਮਰਪਿਤ ਅਦਾਲਤਾਂ ਬਣਾਉਣ ਲਈ ਉਚਿਤ ਕਦਮ ਚੁੱਕਣ। ਸਿਖਰਲੀ ਅਦਾਲਤ ਨੇ ਨਿਸਚਿਤ ਸਮਾਂ ਸੀਮਾ ਦੇ ਅੰਦਰ ਮੁਕੱਦਮਿਆਂ ਨੂੰ ਪੂਰਾ ਕਰਨ ਤੋਂ ਇਲਾਵਾ ਕਾਨੂੰਨ ਵਿੱਚ ਨਿਰਧਾਰਤ ਲਾਜ਼ਮੀ ਮਿਆਦ ਦੇ ਅੰਦਰ ਚਾਰਜਸ਼ੀਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ।