For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਫੰਡਾਂ ਦੇ ਵੇਰਵੇ ਦੇਣ ਸਬੰਧੀ ਹੁਕਮ ਸਹੀ: ਕਟਾਰੂਚੱਕ

10:13 AM Mar 13, 2024 IST
ਸੁਪਰੀਮ ਕੋਰਟ ਵੱਲੋਂ ਫੰਡਾਂ ਦੇ ਵੇਰਵੇ ਦੇਣ ਸਬੰਧੀ ਹੁਕਮ ਸਹੀ  ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕਰਦੇ ਹੋਏ।-ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 12 ਮਾਰਚ
‘ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਐੱਸਬੀਆਈ ਦੇ ਅਧਿਕਾਰੀਆਂ ਨੂੰ ਚੋਣ ਬਾਂਡਾਂ ਰਾਹੀਂ ਮਿਲੇ ਫੰਡਾਂ ਦੇ ਵੇਰਵੇ ਦੇਣ ਲਈ ਕੀਤੇ ਗਏ ਨਿਰਦੇਸ਼ ਦੇਸ਼ ਦੇ ਲੋਕਤੰਤਰ ਲਈ ਵਧੀਆ ਸਾਬਤ ਹੋਣਗੇ ਅਤੇ ਇਸ ਨਾਲ ਜਮਹੂਰੀਅਤ ਹੋਰ ਮਜ਼ਬੂਤ ਹੋਵੇਗੀ ਤੇ ਇੱਕ ਪਾਰਦਰਸ਼ਤਾ ਵੀ ਸਾਹਮਣੇ ਆਵੇਗੀ।’ ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਮਲਿਕਪੁਰ ਤੋਂ ਧਾਰਮਿਕ ਸਥਾਨਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 42 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਇੱਕ ਸਵਾਲ ਦੇ ਜਵਾਬ ਵਿੱਚ ਕੀਤਾ।
ਇਸ ਮੌਕੇ ਬਲਾਕ ਪ੍ਰਧਾਨ ਪਵਨ ਕੁਮਾਰ ਫ਼ੌਜੀ, ਬਲਜਿੰਦਰ ਕੌਰ, ਸੋਹਣ ਲਾਲ ਤੇ ਸੰਦੀਪ ਕੁਮਾਰ, ਖੁਸ਼ਬੀਰ ਕਾਟਲ, ਐਡਵੋਕੇਟ ਰਮੇਸ਼ ਕੁਮਾਰ ਚੌਧਰੀ, ਕੌਂਸਲਰ ਰੀਤਿਕਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਪੱਸ਼ਟ ਕਿਹਾ ਕਿ ਬਾਂਡਾਂ ਦੇ ਵੇਰਵੇ ਦੇਣ ਸਮੇਂ ਐੱਸਬੀਆਈ ਦੇ ਅਧਿਕਾਰੀਆਂ ਨੇ ਬਹੁਤ ਟਾਲ ਮਟੋਲ ਕੀਤੀ, ਪਰ ਸੰਵਿਧਾਨਕ ਬੈਂਚ ਨੇ ਅਧਿਕਾਰੀਆਂ ਦੀ ਇਸ ਦਲੀਲ ਨੂੰ ਖਾਰਜ ਕੀਤਾ ਅਤੇ ਇੱਥੋਂ ਤੱਕ ਕਹਿ ਦਿੱਤਾ ਕਿ ਇਨ੍ਹਾਂ ਫੰਡਾਂ ਰਾਹੀਂ ਟੇਡੇ ਢੰਗ ਨਾਲ ਉਦਯੋਗਪਤੀ ਫਾਇਦਾ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵੇਰਵੇ ਆਉਣ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਭਾਜਪਾ ਨੂੰ ਹੀ ਸਭ ਤੋਂ ਜ਼ਿਆਦਾ ਚੰਦਾ ਮਿਲਿਆ ਹੈ। ਨਾਗਰਿਕਤਾ ਸੋਧ ਐਕਟ ਲਾਗੂ ਕਰਨ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਦਾ ਕਹਿਣਾ ਸੀ ਕਿ ਭਾਜਪਾ ਨੇ ਇਹ ਫ਼ੈਸਲਾ ਲੋਕ ਸਭਾ ਚੋਣਾਂ ਤੋਂ ਪ੍ਰੇਰਿਤ ਹੋ ਕੇ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×