ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਜੀਕਲ ਫੈਕਟਰੀ ਨੂੰ ਅੱਗ ਲੱਗੀ, ਲੱਖਾਂ ਦਾ ਨੁਕਸਾਨ

06:42 AM Jan 25, 2024 IST

ਮਨੋਜ ਸ਼ਰਮਾ
ਬਠਿੰਡਾ, 24 ਜਨਵਰੀ
ਇੱਥੇ ਗਰੋਥ ਸੈਂਟਰ ਵਿੱਚ ਮੈਡੀਕਲ ਖਿੱਤੇ ਨਾਲ ਸਬੰਧਤ ਫਾਈਨ ਸਰਜੀਕਲ ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਦੀ ਘਟਨਾ ਸਵੇਰੇ 8 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਤਿੰਨ ਟੈਂਡਰ ਮੌਕੇ ’ਤੇ ਪੁੱਜੇ। ਸਬ ਫਾਇਰ ਅਫ਼ਸਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੱਲੋਂ ਸਵੇਰੇ 8.15 ਦੇ ਕਰੀਬ ਫ਼ੋਨ ਰਾਹੀਂ ਸੂਚਨਾ ਦਿੱਤੀ ਗਈ ਸੀ ਕਿ ਬਠਿੰਡਾ ਦੇ 400 ਏਕੜ ਵਿਚਲੇ ਗ੍ਰੋਥ ਸੈਂਟਰ ਵਿੱਚ ਇੱਕ ਫੈਕਟਰੀ ਨੂੰ ਅੱਗ ਲੱਗ ਗਈ ਹੈ।
ਅੱਗ ਉੱਤੇ ਕਾਬੂ ਪਾਉਣ ਲਈ ਫਾਇਰਮੈਨ ਬਲਕਰਨ ਸਿੰਘ, ਸਿਮਰਪ੍ਰੀਤ ਸਿੰਘ ਅਤੇ ਜਸਵੀਰ ਸਿੰਘ ਦੀ ਟੀਮ ਨੇ ਤਿੰਨ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਫਾਇਰ ਟੀਮ ਨੇ ਦੱਸਿਆ ਕਿ ਫ਼ੈਕਟਰੀ ਅੰਦਰ ਪਈ ਰੂੰ, ਮੈਡੀਕਲ ਪੱਟੀਆਂ ਨਾਲ ਸਬੰਧਤ ਸਮੱਗਰੀ ਅਤੇ ਮਸ਼ੀਨਾਂ ਸਮੇਤ ਫੈਕਟਰੀ ਦਾ ਸ਼ੈੱਡ ਸੜ ਕੇ ਸੁਆਹ ਹੋ ਗਿਆ।
ਫਾਈਨ ਸਰਜੀਕਲ ਕੰਪਨੀ ਦੇ ਮਾਲਕ ਗੋਰਾ ਲਾਲ ਨੇ ਪੰਜਾਬੀ ਟ੍ਰਿਬਿਊਨ ਨੂੰ ਦੱਸਿਆ ਕਿ ਉਸ ਦਾ ਤਕਰੀਬਨ 50 ਲੱਖ ਰੁਪਏ ਦੇ ਕਰੀਬ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਮਸ਼ੀਨ ਬਿਲਕੁਲ ਨਵੀਆਂ ਸਥਾਪਤ ਕੀਤੀਆਂ ਗਈਆਂ ਸਨ। ਫਾਇਰ ਅਧਿਕਾਰੀਆਂ ਅਤੇ ਕੰਪਨੀ ਦੇ ਮਾਲਕ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Advertisement

Advertisement
Advertisement