ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰਜੀਤ ਹਾਕੀ: ਭਾਰਤ ਪੈਟਰੋਲੀਅਮ ਤੇ ਇੰਡੀਅਨ ਆਇਲ ਵਿਚਾਲੇ ਫਾਈਨਲ ਅੱਜ

07:26 AM Oct 26, 2024 IST
ਭਾਰਤ ਪੈਟਰੋਲੀਅਮ ਤੇ ਇੰਡੀਅਨ ਰੇਲਵੇ ਵਿਚਾਲੇ ਖੇਡੇ ਗਏ ਮੈਚ ਦੌਰਾਨ ਗੋਲ ਕਰਨ ਦੀ ਕੋਸ਼ਿਸ਼ ਕਰਦੇ ਹੋਏ ਖਿਡਾਰੀ। -ਫੋਟੋ: ਮਲਕੀਅਤ ਸਿੰਘ

ਜਲੰਧਰ (ਹਤਿੰਦਰ ਮਹਿਤਾ):

Advertisement

ਭਾਰਤ ਪੈਟਰੋਲੀਅਮ ਅਤੇ ਇੰਡੀਅਨ ਆਇਲ ਮੁੰਬਈ ਦੀਆਂ ਟੀਮਾਂ 41ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਲਈ ਆਹਮਣੇ-ਸਾਹਮਣੇ ਹੋਣਗੀਆਂ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਪੈਟਰੋਲੀਅਮ ਮੁੰਬਈ ਨੇ ਭਾਰਤੀ ਰੇਲਵੇ ਦਿੱਲੀ ਨੂੰ 3-2 ਅਤੇ ਦੂਜੇ ਸੈਮੀਫਾਈਨਲ ਵਿੱਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 8-1 ਨਾਲ ਹਰਾ ਕੇ ਫਾਈਨਲ ਵਿੱਚ ਕਦਮ ਰੱਖਿਆ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 26 ਅਕਤੂਬਰ ਨੂੰ ਸ਼ਾਮ 6:30 ਵਜੇ ਖੇਡਿਆ ਜਾਵੇਗਾ। ਇੰਡੀਅਨ ਆਇਲ ਦੀ ਟੀਮ 14ਵੀਂ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੀ ਹੈ। ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਟੀਮਾਂ ਨਾਲ ਜਾਣ-ਪਛਾਣ ਕੀਤੀ।

Advertisement
Advertisement