For the best experience, open
https://m.punjabitribuneonline.com
on your mobile browser.
Advertisement

ਸੁਰਜੀਤ ਸਿੰਘ ਕੋਹਲੀ ਆਮ ਲੋਕਾਂ ਨਾਲ ਜੁੜੇ ਵਿਅਕਤੀ ਸਨ: ਸੰਧਵਾਂ

10:31 AM Sep 02, 2024 IST
ਸੁਰਜੀਤ ਸਿੰਘ ਕੋਹਲੀ ਆਮ ਲੋਕਾਂ ਨਾਲ ਜੁੜੇ ਵਿਅਕਤੀ ਸਨ  ਸੰਧਵਾਂ
ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 1 ਸਤੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਅੱਜ ਸਵਰਗੀ ਕੋਹਲੀ ਦੇ ਸਪੁੱਤਰ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਕੋਹਲੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਜਿੱਥੇ ਇਹ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਜ਼ਿਲ੍ਹੇ ਤੇ ਸੂਬੇ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਸੁਰਜੀਤ ਸਿੰਘ ਕੋਹਲੀ ਆਮ ਲੋਕਾਂ ਨਾਲ ਜੁੜੇ ਹੋਏ ਵਿਅਕਤੀ ਸਨ ਤੇ ਹਰੇਕ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੁੰਦੇ ਸਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਇਕ ਪ੍ਰੌੜ੍ਹ ਸਿਆਸਤਦਾਨ ਸਨ, ਜਿਨ੍ਹਾਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਐੱਮਸੀ ਤੋਂ ਕੀਤੀ ਅਤੇ ਪੰਜਾਬ ਦੇ ਮੰਤਰੀ ਬਣਨ ਤੱਕ ਦਾ ਸਫਰ ਤੈਅ ਕੀਤਾ। ਉਨ੍ਹਾਂ ਆਪਣੇ ਸਿਆਸੀ ਜੀਵਨ ਵਿੱਚ ਹਮੇਸ਼ਾ ਸੂਬੇ ਦੀ ਬਿਹਤਰੀ ਲਈ ਕੰਮ ਕੀਤਾ, ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਪਰਿਵਾਰ ਅਤੇ ਸਕੇ ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਕੋਹਲੀ ਵੱਲੋਂ ਸਮਾਜ ਭਲਾਈ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Advertisement

Advertisement
Advertisement
Author Image

Advertisement