ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਮਾਤ-ਏ-ਇਸਲਾਮੀ ਦੇ ਸਾਬਕਾ ਤਰਜਮਾਨ ਵੱਲੋਂ ਆਤਮਸਮਰਪਣ

05:59 PM May 19, 2024 IST

ਸ੍ਰੀਨਗਰ, 19 ਮਈ

Advertisement

ਪਾਬੰਦੀਸ਼ੁਦਾ ਜਥੇਬੰਦੀ ਜਮਾਤ-ਏ-ਇਸਲਾਮੀ ਦੇ ਸਾਬਕਾ ਤਰਜਮਾਨ ਨੇ ਸਾਲ 2019 ਵਿੱਚ ਜੇਲ੍ਹ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਅੱਜ ਪੁਲੀਸ ਕੋਲ ਆਤਮਸਮਰਪਣ ਕਰ ਦਿੱਤਾ ਹੈ। ਉਸ ਖ਼ਿਲਾਫ਼ ਕਈ ਕੇਸ ਦਰਜ ਸਨ। ਪੁਲੀਸ ਨੇ ਦੱਸਿਆ ਕਿ ਅਲੀ ਮੁਹੰਮਦ ਲੋਨ ਉਰਫ਼ ਜ਼ਾਹਿਦ ਅਲੀ ਨੇ ਸ੍ਰੀਨਗਰ ਵਿੱਚ ਪੁਲੀਸ ਕੋਲ ਆਤਮਸਮਰਪਣ ਕੀਤਾ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਲੀ ਮੁਹੰਮਦ ਲੋਨ ਨੂੰ ਆਤਮਸਮਰਪਣ ਕਰਨ ਮਗਰੋਂ ਜੇਲ੍ਹ ਵਿੱਚ ਭੱਜਣ ਦੇ ਮਾਮਲੇ ਵਿੱਚ 16 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਵਿਅਕਤੀ ਦੀ ਪਛਾਣ ਅਲੀ ਮੁਹੰਮਦ ਲੋਨ ਉਰਫ਼ ਐਡਵੋਕੇਟ ਜ਼ਾਹਿਦ ਅਲੀ ਵਾਸੀ ਨਿਹਾਮਾ ਪੁਲਵਾਮਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਯੂਏਪੀਏ ਕਾਨੂੰਨ ਦੀ ਧਾਰਾ 13 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਰਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰੈਣਵਾੜੀ ਥਾਣੇ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਗਜ਼ਨੀ, ਦੰਗਾ, ਜੇਲ੍ਹ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਨ, ਦੇਸ਼ ਵਿਰੋਧੀ ਨਾਅਰੇ ਲਾਉਣ ਅਤੇ 2019 ਵਿੱਚ ਸ੍ਰੀਨਗਰ ਕੇਂਦਰੀ ਜੇਲ੍ਹ ਵਿੱਚ ਪਥਰਾਅ ਕਰਨ ਵਿੱਚ ਕਥਿਤ ਸ਼ਾਮਲ ਹੈ। -ਪੀਟੀਆਈ

Advertisement
Advertisement