ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ’ਚ ਸ਼ਵੇਤ ਮਲਿਕ ਦਾ ਘਰ ਘੇਰਿਆ

07:18 AM Jul 28, 2020 IST

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਕਿਸਾਨਾਂ ਵੱਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕਰ ਕੇ ਉਥੇ ਕੇਂਦਰ ਸਰਕਾਰ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਹ ਖੇਤੀ ਸੁਧਾਰ ਆਰਡੀਨੈਂਸ ਨਹੀਂ ਸਗੋਂ ਖੇਤੀ ‘ਵਿਗਾੜ’ ਆਰਡੀਨੈਂਸ ਹਨ। ਟਰੈਕਟਰ ਰੋਸ ਮਾਰਚ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਕੰਪਨੀ ਬਾਗ ’ਚ ਕੇਂਦਰੀ ਆਰਡੀਨੈਂਸਾਂ ਖਿਲਾਫ਼ ਰੋਸ ਰੈਲੀ ਕੀਤੀ ਗਈ ਜਿਸ ਦੀ ਅਗਵਾਈ ਅਵਤਾਰ ਸਿੰਘ, ਲਖਬੀਰ ਸਿੰਘ ਨਿਜਾਮਪੁਰਾ, ਬਲਦੇਵ ਸਿੰਘ ਸੈਦਪੁਰ, ਅੰਗਰੇਜ਼ ਸਿੰਘ ਚਾਟੀਵਿੰਡ, ਨਿਸ਼ਾਨ ਸਿੰਘ ਸਾਂਘਣਾ ਆਦਿ ਨੇ ਕੀਤੀ। ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਕੁੱਲ ਹਿੰਦ ਕਿਸਾਨ ਸਭਾ ਦੇ ਬਲਵਿੰਦਰ ਸਿੰਘ ਦੁਧਾਲਾ ਤੇ ਗੁਰਭੇਜ ਸਿੰਘ ਸੈਦੋਲਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਭੁਪਿੰਦਰ ਸਿੰਘ ਤਖਤਮੱਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੇ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਖੇਤੀਬਾੜੀ ਦਾ ਸਮੁੱਚਾ ਧੰਦਾ ਵੱਡੀਆਂ ਕੰਪਨੀਆਂ ਦੇ ਕਬਜ਼ੇ ਹੇਠ ਆ ਜਾਵੇਗਾ ਅਤੇ ਅਨਾਜ ਦੀ ਖਰੀਦ ਵਿਚ ਮਨਮਰਜ਼ੀ ਦੀ ਲੁੱਟ ਕੀਤੀ ਜਾਵੇਗੀ। 

Advertisement

Advertisement
Tags :
ਅੰਮ੍ਰਿਤਸਰਸ਼ਵੇਤਘੇਰਿਆਮਲਿਕ
Advertisement