ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਸਰਵੇ ਜਾਰੀ
07:49 AM Dec 04, 2024 IST
Advertisement
ਪੰਚਕੂਲਾ:
Advertisement
ਪੰਚਕੂਲਾ ਵਿੱਚ ਦਿਨ ਦਾ ਤਾਪਮਾਨ ਡੇਂਗੂ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ। ਸਿਹਤ ਵਿਭਾਗ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਰੋਜ਼ਾਨਾ ਸਰਵੇ ਕਰ ਰਿਹਾ ਹੈ ਪਰ ਸਥਿਤੀ ਕਾਬੂ ਵਿੱਚ ਨਹੀਂ ਹੈ। ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਸੰਦੀਪ ਜੈਨ ਨੇ ਕਿਹਾ ਕਿ ਦਿਨ ਅਤੇ ਰਾਤ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਜਾਣ ’ਤੇ ਮੱਛਰ ਆਪਣੇ ਆਪ ਮਰ ਜਾਣਗੇ ਜਿਸ ਨਾਲ ਡੇਂਗੂ ਤੋਂ ਛੁਟਕਾਰਾ ਮਿਲ ਸਕਦਾ ਹੈ। ਦੂਜੇ ਪਾਸੇ, ਨਗਰ ਨਿਗਮ ਵੱਲੋਂ ਫੌਗਿੰਗ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement