ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਦਾ ਜਾਇਜ਼ਾ

06:37 AM Jun 20, 2024 IST
ਪਿੰਡਾਂ ਦਾ ਦੌਰਾ ਕਰਦੇ ਹੋਏ ਰੂਪਨਗਰ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 19 ਜੂਨ
ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਹਰੀਵਾਲ ਅਤੇ ਮੈਹੰਦਲੀ ਕਲਾ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਲਈ ਕੀਤੀਆ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਮਹਿੰਦਲੀ ਕਲਾਂ ਵਿੱਚ ਲੋਕਾਂ ਨਾਲ ਵਿਸੇਸ਼ ਗੱਲਬਾਤ ਕੀਤੀ ਅਤੇ ਸਬੰਧਿਤ ਵਿਭਾਗ ਵੱਲੋਂ ਅਗਾਓ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਪੰਜ ਪਿਆਰਾ ਪਾਰਕ ਵਿੱਚ ਇੱਕ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਜਪਾਲ ਸਿੰਘ ਸੇਖੋ ਉਪ ਮੰਡਲ ਮੈਜਿਸਟ੍ਰੇਟ, ਰਮਨਦੀਪ ਸਿੰਘ ਡੀ.ਐਸ.ਪੀ ਰੂਪਨਗਰ, ਸੰਦੀਪ ਕੁਮਾਰ ਤਹਿਸੀਲਦਾਰ, ਅਰਾਧਨਾ ਖੋਸਲਾ ਨਾਇਬ ਤਹਿਸੀਲਦਾਰ, ਅਮਿਤ ਕੁਮਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਨਿਸ਼ਾਤ ਕੁਮਾਰ ਐੱਸਡੀਓ ਮਾਈਨਿੰਗ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement

Advertisement