ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀ20 ’ਚ ਦੇਸ਼ ਦੀ ਅਗਵਾਈ ਕਰੇਗਾ ਸੂਰਿਆਕੁਮਾਰ

07:22 AM Jul 19, 2024 IST

ਨਵੀਂ ਦਿੱਲੀ, 18 ਜੁਲਾਈ
ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਸ੍ਰੀਲੰਕਾ ਖ਼ਿਲਾਫ਼ 27 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਲੜੀ ਲਈ ਅੱਜ ਭਾਰਤੀ ਟੀ20 ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਦਕਿ ਇੱਕ ਰੋਜ਼ਾ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਅਗਲੇ ਮਹੀਨੇ ਇਸੇ ਟੀਮ ਖ਼ਿਲਾਫ਼ 50 ਓਵਰਾਂ ਦੀ ਲੜੀ ਲਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼ੁਭਮਨ ਗਿੱਲ ਨੂੰ ਦੋਵੇਂ ਮੁਕਾਬਲਿਆਂ ਲਈ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਵਿਜੇ ਹਜ਼ਾਰੇ ਟਰਾਫੀ ਵਿੱਚ ਸੱਤ ਨੀਮ ਸੈਂਕੜੇ ਲਾਉਣ ਵਾਲਾ ਰਿਆਨ ਪਰਾਗ ਅਤੇ ਦਿੱਲੀ ਦਾ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਇੱਕ ਰੋਜ਼ਾ ਟੀਮ ਵਿੱਚ ਦੋ ਨਵੇਂ ਚਿਹਰੇ ਹਨ। ਟੀ20 ਕੌਮਾਂਤਰੀ ਟੀਮ ਵਿੱਚ ਸੂਰਿਆਕੁਮਾਰ ਯਾਦਵ, ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ, ਸੰਜੂ ਸੈਮਸਨ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ ਅਤੇ ਮੁਹੰਮਦ ਸਿਰਾਜ ਸ਼ਾਮਲ ਹਨ। ਇਸੇ ਤਰ੍ਹਾਂ ਇੱਕ ਰੋਜ਼ਾ ਕੌਮਾਂਤਰੀ ਟੀਮ ਵਿੱਚ ਕਪਤਾਨ ਵਜੋਂ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਰਿਸ਼ਭ ਪੰਤ, ਸ਼੍ਰੇਯਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ ਅਤੇ ਹਰਸ਼ਿਤ ਰਾਣਾ ਸ਼ਾਮਲ ਹਨ। ਭਾਰਤ ਨੇ ਹਾਲੀਆ ਟੀ20 ਵਿਸ਼ਵ ਕੱਪ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਸਤਾਰਾਂ ਸਾਲਾ ਬਾਅਦ ਖਿਤਾਬੀ ਜਿੱਤ ਦਰਜ ਕੀਤੀ ਸੀ। ਇਸ ਜਿੱਤ ਵਿੱਚ ਸੂਰਿਆਕੁਮਾਰ ਯਾਦਵ ਵੱਲੋਂ ਬਾਊਂਡਰੀ ਲਾਈਨ ’ਤੇ ਲਏ ਗਏ ਕੈਚ ਦਾ ਅਹਿਮ ਯੋਗਦਾਨ ਸੀ। -ਪੀਟੀਆਈ

Advertisement

Advertisement
Advertisement