ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਸ਼ੀਲ ਮੋਦੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

06:26 AM May 15, 2024 IST

ਪਟਨਾ, 14 ਮਈ
ਭਾਜਪਾ ਆਗੂ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦਾ ਅੱਜ ਸ਼ਾਮ ਪਟਨਾ ’ਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪਟਨਾ ਦੇ ਦੀਘਾ ਘਾਟ ਸਮਸ਼ਾਨਘਾਟ ਵਿੱਚ ਸੁਸ਼ੀਲ ਮੋਦੀ ਦੀ ਮ੍ਰਿਤਕ ਦੇਹ ਦੇ ਅੰਤਿਮ ਸੰਸਕਾਰ ਮੌਕੇ ਪੂਰੀ ਫਿਜ਼ਾ ‘ਸੁਸ਼ੀਲ ਮੋਦੀ ਅਮਰ ਰਹੇ’ ਦੇ ਨਾਅਰਿਆਂ ਨਾਲ ਗੂੰਜ ਉੱਠੀ। ਇਸ ਦੌਰਾਨ ਵਧਦੀ ਹੋਈ ਭੀੜ ਨੇ ਬੈਰੀਕੇਡ ਤੋੜ ਦਿੱਤੇ। ਅੰਤਿਮ ਰਸਮਾਂ ਉਨ੍ਹਾਂ ਦੇ ਪੁੱਤਰਾਂ ਉਤਰਕਸ਼ ਮੋਦੀ ਅਤੇ ਅਕਸ਼ੈ ਮੋਦੀ ਨੇ ਨਿਭਾਈਆਂ। ਉਨ੍ਹਾਂ ਨੇ ਭਾਵੁਕ ਮਾਹੌਲ ਵਿੱਚ ਆਪਣੇ ਪਿਤਾ ਦੀ ਚਿਖ਼ਾ ਨੂੰ ਅਗਨੀ ਦਿਖਾਈ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਤੇ ਕਈ ਹੋਰ ਮੰਤਰੀ ਵੀ ਮੌਜੂਦ ਸਨ। ਉਧਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸੀਨੀਅਰ ਪਾਰਟੀ ਆਗੂਆਂ ਨੇ ਸੁਸ਼ੀਲ ਮੋਦੀ ਦੀ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸੁਸ਼ੀਲ ਮੋਦੀ (72) ਕੈਂਸਰ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਸੋਮਵਾਰ ਨੂੰ ਨਵੀਂ ਦਿੱਲੀ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। -ਪੀਟੀਆਈ

Advertisement

Advertisement