ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਐੱਮਓ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

10:16 AM Apr 20, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਅਪਰੈਲ
ਈਐੱਸਆਈ ਹਸਪਤਾਲ ’ਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਭਗਤ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਮਾਡਲ ਟਾਊਨ ਪੁਲੀਸ ਨੇ ਪੁਰਹੀਰਾਂ ਦੇ ਇੱਕ ਵਿਅਕਤੀ ਖਿਲਾਫ਼ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਡਾ. ਭਗਤ ਇਸ ਵੇਲੇ ਡੀਐੱਮਸੀ ਲੁਧਿਆਣਾ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਘਟਨਾ ਦੇ ਵਿਰੋਧ ਵਿੱਚ ਅੱਜ ਤਿੰਨ ਘੰਟੇ ਲਈ ਓਪੀਡੀ ਸੇਵਾਵਾਂ ਬੰਦ ਰੱਖੀਆਂ।
ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਕੱਲ੍ਹ ਆਪਣੀ ਮਾਤਾ ਨਾਲ ਈਐੱਸਆਈ ਹਸਪਤਾਲ ਗਿਆ ਸੀ ਜਿੱਥੇ ਮੈਡੀਕਲ ਰਿਪੋਰਟ ਨੂੰ ਲੈ ਕੇ ਉਸ ਦੀ ਸਟਾਫ਼ ਨਾਲ ਕਹਾ-ਸੁਣੀ ਹੋ ਗਈ। ਇਸ ਦੀ ਸ਼ਿਕਾਇਤ ਲੈ ਕੇ ਉਹ ਸੀਨੀਅਰ ਡਾਕਟਰਾਂ ਕੋਲ ਗਿਆ ਤਾਂ ਉਨ੍ਹਾਂ ਨਾਲ ਗਾਲੀ ਗਲੋਚ ਹੋ ਗਿਆ ਅਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਡਾਕਟਰਾਂ ਨੇ ਜਦੋਂ ਉਸ ਕੋਲੋਂ ਫ਼ੋਨ ਲੈਣਾ ਚਾਹਿਆ ਤਾਂ ਖਿੱਚ ਧੂਹ ਵਿਚ ਉਸ ਨੇ ਡਾ. ਸੁਨੀਲ ਭਗਤ ਨੂੰ ਧੱਕਾ ਮਾਰ ਦਿੱਤਾ ਜਿਸ ਕਾਰਨ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਇੱਕ ਪ੍ਰਾਈਵੇਟ ਹਸਪਤਾਲ ਭੇਜ ਦਿੱਤਾ ਗਿਆ।
ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਰਾਤ ਨੂੰ ਡੀਐੱਮਸੀ ਰੈਫ਼ਰ ਕਰ ਦਿੱਤਾ ਗਿਆ। ਡਾਕਟਰਾਂ ਨੇ ਡਾ. ਮਨੋਜ ਦੀ ਅਗਵਾਈ ਹੇਠ ਥਾਣਾ ਮਾਡਲ ਟਾਊਨ ਵਿੱਚ ਸ਼ਿਕਾਇਤ ਦਿੱਤੀ ਜਿਸ ਦੇ ਆਧਾਰ ’ਤੇ ਪੁਲੀਸ ਨੇ ਪਹਿਲਾਂ ਮਾਰਕੁੱਟ ਦਾ ਕੇਸ ਦਰਜ ਕੀਤਾ ਅਤੇ ਡਾ. ਭਗਤ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਐਫ਼.ਆਈ.ਆਰ ਵਿੱਚ 307 ਦੀ ਧਾਰਾ ਦਾ ਵਾਧਾ ਕਰ ਦਿੱਤਾ। ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਰਾਮ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

ਤਕਰਾਰ ਮਗਰੋਂ ਪਿੰਡ ਜੋੜੀਆਂ ਕਲਾਂ ਦੇ ਨੌਜਵਾਨ ਦਾ ਕਤਲ

ਡੇਰਾ ਬਾਬਾ ਨਾਨਕ (ਡਾ ਰਾਜਿੰਦਰ ਸਿੰਘ): ਪਿੰਡ ਜੋੜੀਆਂ ਕਲਾਂ ਦੇ ਨੌਜਵਾਨ ਦਾ ਮਹਿਜ਼ ਦੋ ਸੌ ਰੁਪਏ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਵੱਲੋਂ ਕਥਿਤ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਡੇਰਾ ਬਾਬਾ ਨਾਨਕ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ| ਮ੍ਰਿਤਕ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਲੰਧਰ ਵਿੱਚ ਕਿਸੇ ਢਾਬੇ ’ਤੇ ਕੰਮ ਕਰਦਾ ਸੀ ਤੇ ਆਪਣੇ ਪਿੰਡ ਛੁੱਟੀ ਆਇਆ ਹੋਇਆ ਸੀ| ਉਨ੍ਹਾਂ ਕਿਹਾ ਕਿ ਉਹ ਆਪਣੇ ਦੋਸਤ ਨਾਲ ਨੇੜਲੇ ਪਿੰਡ ਹਰੂਵਾਲ ਦੇਸੀ ਸ਼ਰਾਬ ਪੀਣ ਲਈ ਗਿਆ ਸੀ ਜਿੱਥੇ ਸ਼ਰਾਬ ਵੇਚਣ ਵਾਲਿਆਂ ਨਾਲ ਉਸਦਾ ਝਗੜਾ ਹੋ ਗਿਆ ਜਿਸ ਤੋਂ ਬਾਅਦ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆਕਿ ਪੁਲੀਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ| ਡੇਰਾ ਬਾਬਾ ਨਾਨਕ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤੀ ਹੈ। ਪੁਲੀਸ ਮੁਖੀ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਕਥਿਤ ਦੋਸ਼ੀ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ|

Advertisement
Advertisement