For the best experience, open
https://m.punjabitribuneonline.com
on your mobile browser.
Advertisement

ਬੀਐੱਸਐੱਫ ਵੱਲੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ

09:03 AM Apr 09, 2024 IST
ਬੀਐੱਸਐੱਫ ਵੱਲੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਅਟਾਰੀ, 8 ਅਪਰੈਲ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਤੀ ਰਾਤ ਗਸ਼ਤ ਦੌਰਾਨ ਪਿੰਡ ਧਨੋਏ ਖੁਰਦ ਨੇੜੇ ਕਣਕ ਦੇ ਇੱਕ ਖੇਤ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੀ ਹਲਚਲ ਵੇਖੀ ਤੇ ਉਨ੍ਹਾਂ ਦਾ ਪਿੱਛਾ ਕਰ ਕੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਜਦੋਂਕਿ ਬਾਕੀ ਮੁਲਜ਼ਮ ਹਨੇਰੇ ਦਾ ਫਾਇਦਾ ਉਠਾ ਕੇ ਭੱਜ ਗਏ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ’ਚੋਂ ਇੱਕ ਮੋਬਾਈਲ ਬਰਾਮਦ ਹੋਇਆ। ਫੜਿਆ ਗਿਆ ਵਿਅਕਤੀ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ। ਸਵੇਰ ਸਮੇਂ ਜਦੋਂ ਖੇਤਰ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਇੱਕ ਪੈਕੇਟ ਬਰਾਮਦ ਹੋਇਆ ਸੀ। ਪੈਕੇਟ ਦੇ ਨਾਲ ਇੱਕ ਧਾਤ ਦੀ ਅੰਗੂਠੀ ਲੱਗੀ ਹੋਈ ਸੀ। ਸ਼ੱਕੀ ਪੈਕੇਟ ਦੀ ਜਾਂਚ ਕਰਨ ’ਤੇ ਪੌਲੀਥੀਨ ਦੇ ਛੋਟੇ ਪੈਕੇਟਾਂ ਵਿੱਚ ਇੱਕ ਖਾਲੀ ਪਿਸਤੌਲ, ਮੈਗਜ਼ੀਨ ਅਤੇ 395 ਗ੍ਰਾਮ ਅਫੀਮ ਬਰਾਮਦ ਹੋਈ। ਸੀਮਾ ਸੁਰੱਖਿਆ ਬਲ ਵੱਲੋਂ ਮੁੱਢਲੀ ਪੁੱਛਗਿੱਛ ਤੋਂ ਬਾਅਦ ਫੜੇ ਗਏ ਭਾਰਤੀ ਤਸਕਰ ਨੂੰ ਅਗਲੇਰੀ ਜਾਂਚ ਲਈ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ।

Advertisement

Advertisement
Author Image

Advertisement
Advertisement
×