ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਦਾਮਾਂ ’ਚੋਂ ਆ ਰਹੀ ਸੁਸਰੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

08:36 AM Oct 15, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ/ਤਪਾ ਮੰਡੀ 14 ਅਕਤੂਬਰ
ਤਪਾ ਮੰਡੀ ਸਥਿਤ ਗੁਦਾਮਾਂ ਤੋਂ ਆ ਰਹੀ ਸੁਸਰੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਇਲਾਕੇ ਦੇ ਬਾਹਰਲੇ ਬੱਸ ਸਟੈਂਡ ਦੇ ਨਜ਼ਦੀਕੀ ਗਦਾਮਾਂ ਵਿਚੋਂ ਆ ਰਹੀ ਸੁਸਰੀ ਦਿਨ-ਬ-ਦਿਨ ਦੁਕਾਨਦਾਰਾਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ। ਸੁਸਰੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਸਾਬਕਾ ਕੌਂਸਲਰ ਦਵਿੰਦਰ ਕੁਮਾਰ ਟੀਟੂ ਦੀਕਸ਼ਿਤ, ਬਾਬਾ ਮੋਹਣ ਦਾਸ, ਬਲਵੰਤ ਸਿੰਘ ਤੇ ਸੁਰਜੀਤ ਸਿੰਘ ਨੇ ਕਿਹਾ ਕਿ ਸ਼ਾਮ ਦੇ ਸਮੇਂ ਇਹ ਸੁਸਰੀ ਹਵਾ ਨਾਲ ਉੱਡਕੇ ਘਰਾਂ ’ਚ ਆਉਣ ਕਾਰਨ ਰੋਟੀ ਖਾਣੀ ਵੀ ਮੁਸ਼ਕਿਲ ਹੋ ਜਾਂਦੀ ਹੈ। ਗੁਦਾਮਾਂ ’ਚ ਸੁਸਰੀ ਹੋਣ ਕਾਰਨ ਇਸ ਦੇ ਜ਼ਿਆਦਾਤਰ ਅਧਿਕਾਰੀ-ਕਰਮਚਾਰੀ ਹੀ ਜ਼ਿੰਮੇਵਾਰ ਹਨ, ਕਿਉਂਕਿ ਇਨ੍ਹਾਂ ਵੱਲੋਂ ਸਮੇਂ ਸਿਰ ਦਵਾਈਆਂ ਦਾ ਛਿੜਕਾਅ ਨਹੀਂ ਕੀਤਾ ਜਾਂਦਾ ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਮੰਗ ਸਮੱਸਿਆ ਛੇਤੀ ਹੱਲ ਕੀਤੀ ਜਾਵੇ।

Advertisement

Advertisement