For the best experience, open
https://m.punjabitribuneonline.com
on your mobile browser.
Advertisement

ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

10:23 AM Apr 01, 2024 IST
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਸਤਲੁਜ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਵਿਦਿਆਰਥੀ ਤੇ ਸਟਾਫ ਨਾਲ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਮਾਰਚ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨਿਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ। ਸਕੂਲ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਕਲਾਸਾਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਭ ਲਈ ਇਕ ਯਾਦਗਾਰੀ ਪਲ ਹੈ। ਸਕੂਲ ਦੇ ਬੱਚੇ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੱਟ ਕੇ ਆਪਣੀ ਮੰਜ਼ਿਲ ਵੱਲ ਵਧੇ ਹਨ। ਉਨ੍ਹਾਂ ਨੇ ਪ੍ਰੀਖਿਆ ਦੇ ਨਤੀਜੇ ਐਲਾਨਣ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਕੂਲ ਵੱਲੋਂ ਸਭ ਨੂੰ ਅੱਗੇ ਵਧਣ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੇ ਬਿਹਤਰ ਨਤੀਜਿਆਂ ਲਈ ਸਕੂਲ ਸਟਾਫ ਵਲੋਂ ਕਰਵਾਈ ਮਿਹਨਤ ਦਾ ਅਹਿਮ ਯੋਗਦਾਨ ਰਿਹਾ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਜਿੱਥੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਨਾਲ ਹੀ ਉਨ੍ਹਾਂ ਨੂੰ ਸੰਸਕਾਰ ਦੇਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਉਜਵਲ ਬਣ ਸਕੇ। ਇਸ ਮੌਕੇ ਸਕੂਲ ਕੋ-ਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਮੀਤ ਪ੍ਰਿੰਸੀਪਲ ਵੀਰੇਂਦਰ ਸਿੰਘ, ਪ੍ਰਬੰਧਕ ਮਨੋਜ ਭਸੀਨ, ਮੁਕੇਸ਼ ਦੂਆ ਆਦਿ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀ ਤੇ ਮਾਪੇ ਮੌਜੂਦ ਸਨ।

Advertisement

Advertisement
Advertisement
Advertisement
Author Image

sukhwinder singh

View all posts

Advertisement