ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ: ਹੁਸੈਨੀਵਾਲਾ ਤੇ ਗੱਟੀ ਰਾਜੋ ਕੀ ਵਾਲਾ ਪੁਲ ਟੁੱਟਿਆ

08:33 AM Jul 14, 2023 IST
ਪਿੰਡ ਗੱਟੀ ਰਾਜੋ ਕੀ ਨੂੰ ਜਾਂਦੀ ਸੜਕ ’ਤੇ ਟੁੱਟੇ ਪੁਲ ਦੇ ਦੋਵੇਂ ਪਾਸੇ ਖਡ਼੍ਹੇ ਲੋਕ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 13 ਜੁਲਾਈ
ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਪੱਧਰ ਨਾਲ ਇਥੋਂ ਦੇ ਹੁਸੈਨੀਵਾਲਾ ਤੋਂ ਗੱਟੀ ਰਾਜੋ ਕੀ ਦੇ ਵਿਚਾਲੇ ਕੁਝ ਸਾਲ ਪਹਿਲਾਂ ਭਾਰਤੀ ਫੌਜ ਵੱਲੋਂ ਬਣਾਇਆ ਗਿਆ ਪੁਲ ਅੱਜ ਰੁੜ੍ਹ ਗਿਆ।
ਪੁਲ ਟੁੱਟਣ ਕਾਰਨ ਕਰੀਬ ਦੋ ਦਰਜਨ ਪਿੰਡਾਂ ਦਾ ਸੰਪਰਕ ਹੁਣ ਸ਼ਹਿਰ ਨਾਲੋਂ ਟੁੱਟ ਗਿਆ ਹੈ। ਉਥੇ ਹੀ ਇੱਕ ਥਾਂ ਤੋਂ ਸਤਲੁਜ ਦਾ ਕਨਿਾਰਾ ਟੁੱਟਣ ਕਾਰਨ ਹੜ੍ਹ ਦਾ ਪਾਣੀ ਘਰਾਂ ਵਿਚ ਜਾ ਵੜਿਆ, ਜਿਸ ਕਾਰਨ ਲੋਕ ਆਪਣਾ ਕੀਮਤੀ ਸਾਮਾਨ ਘਰਾਂ ਦੀਆਂ ਛੱਤਾਂ ’ਤੇ ਰੱਖ ਕੇ ਬੈਠਣ ਲਈ ਮਜਬੂਰ ਹਨ। ਇਸ ਇਲਾਕੇ ਵਿਚ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਗਈ ਹੈ। ਪਹਿਲਾਂ ਇਸ ਇਲਾਕੇ ’ਚੋਂ ਹੜ੍ਹ ਦਾ ਪਾਣੀ ਪਾਕਿਸਤਾਨ ਨੂੰ ਚਲਾ ਜਾਂਦਾ ਸੀ ਪਰ ਕੁਝ ਸਾਲ ਪਹਿਲਾਂ ਪਾਕਿਸਤਾਨ ਹਕੂਮਤ ਨੇ ਆਪਣੇ ਇਲਾਕੇ ਦੀ ਬਰਬਾਦੀ ਨੂੰ ਰੋਕਣ ਲਈ ਇੱਕ ਬੰਨ੍ਹ ਬਣਾ ਦਿੱਤਾ ਸੀ। ਅਜਿਹਾ ਹੋਣ ਨਾਲ ਹੁਣ ਹੜ੍ਹ ਦਾ ਪਾਣੀ ਭਾਰਤ ਦੇ ਇਲਾਕੇ ਵਿਚ ਦੋਹਰੀ ਮਾਰ ਕਰ ਰਿਹਾ ਹੈ। ਲੰਘੀ ਰਾਤ ਹੋਈ ਤੇਜ਼ ਬਾਰਿਸ਼ ਦੀ ਵਜ੍ਹਾ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਹੈ। ਇਸ ਇਲਾਕੇ ਵਿਚ ਬਿਜਲੀ ਗੁੱਲ ਹੋ ਚੁੱਕੀ ਹੈ ਤੇ ਮੱਛਰਾਂ ਨੇ ਲੋਕਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਗੱਟੀ ਰਾਜੋ ਕੀ ਅਤੇ ਇਸ ਦੇ ਨਾਲ ਲੱਗਦੇ ਦੋ ਦਰਜਨ ਪਿੰਡਾਂ ਦੇ ਲੋਕਾਂ ਦਾ ਦੋਸ਼ ਹੈ ਕਿ ਅਜੇ ਤੱਕ ਕਿਸੇ ਵੀ ਲੀਡਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਪੁਲ ਟੁੱਟਣ ਕਾਰਨ ਹੁਣ ਇਹ ਲੋਕ ਸ਼ਹਿਰ ਅੰਦਰ ਦਾਖ਼ਲ ਨਹੀਂ ਹੋ ਸਕਣਗੇ।

Advertisement

ਕੈਬਨਿਟ ਮੰਤਰੀ ਤੇ ਵਿਧਾਇਕਾਂ ਵੱਲੋਂ ਜਾਇਜ਼ਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਜ਼ਿਲ੍ਹੇ ਦੇ ਚਾਰੋਂ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਿਚ ਜੁੱਟੀਆਂ ਟੀਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਦੀ ਅੱਜ ਫ਼ਿਰੋਜ਼ਪੁਰ ਫ਼ੇਰੀ ’ਤੇ ਟਿੱਪਣੀ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਸੰਕਟ ਦੀ ਇਸ ਘੜੀ ਵਿਚ ਪੀੜਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੇ ਹਨ।

Advertisement
Advertisement
Tags :
ਸਤਲੁਜਹੁਸੈਨੀਵਾਲਾਗੱਟੀਟੁੱਟਿਆਰਾਜੋਵਾਲਾ
Advertisement