ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਨੇ ਲਈ ਬਦਲਵੀਂ ਥਾਂ ਦੀ ਤਜਵੀਜ਼ ਪੇਸ਼ ਕਰੇ ਸੁਵੇਂਦੂ ਅਧਿਕਾਰੀ: ਹਾਈ ਕੋਰਟ

06:54 AM Jun 20, 2024 IST

ਕੋਲਕਾਤਾ:

Advertisement

ਕਲਕੱਤਾ ਹਾਈ ਕੋਰਟ ਨੇ ਅੱਜ ਭਾਜਪਾ ਆਗੂ ਸੁਵੇਂਦੂ ਅਧਿਕਾਰੀ ਦੇ ਵਕੀਲ ਨੂੰ ਕਿਹਾ ਕਿ ਪੱਛਮੀ ਬੰਗਾਲ ਵਿੱਚ ਚੋਣਾਂ ਮਗਰੋਂ ਕਥਿਤ ਹਿੰਸਾ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਬਦਲਵੀਂ ਥਾਂ ਦੀ ਤਜਵੀਜ਼ ਪੇਸ਼ ਕੀਤੀ ਜਾਵੇ। ਭਾਜਪਾ ਆਗੂ ਦੀ ਪਹਿਲਾਂ ਰਾਜ ਭਵਨ ਅੱਗੇ ਧਰਨਾ ਦੇਣ ਦੀ ਯੋਜਨਾ ਸੀ। ਸਰਕਾਰ ਨੇ ਧਾਰਾ 144 ਦਾ ਹਵਾਲਾ ਦਿੰਦਿਆਂ ਉਥੇ ਇਕੱਤਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਵਕੀਲ ਨੇ ਰਾਜ ਭਵਨ ਅੱਗੇ ਰੋਸ ਪ੍ਰਦਰਸ਼ਨ ਦੀ ਮੰਗ ਕਰਦਿਆਂ ਕਿਹਾ ਕਿ ਅਕਤੂਬਰ ਵਿੱਚ ਟੀਐੱਮਸੀ ਨੇ ਇੱਥੇ ਪੰਜ ਦਿਨ ਰੋਸ ਧਰਨਾ ਦਿੱਤਾ ਸੀ। ਜਸਟਿਸ ਅੰਮ੍ਰਿਤਾ ਸਿਨਹਾ ਨੇ ਪਟੀਸ਼ਨਰ ਨੂੰ ਅਗਲੀ ਸੁਣਵਾਈ ਮੌਕੇ 21 ਜੂਨ ਨੂੰ ਬਦਲਵੀਂ ਥਾਂ ਦੀ ਤਜਵੀਜ਼ ਦਾ ਨਿਰਦੇਸ਼ ਦਿੱਤਾ। -ਪੀਟੀਆਈ

Advertisement
Advertisement
Advertisement