ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਵੱਛ ਸਰਵੇਖਣ: ਨਿਗਮ ਕਮਿਸ਼ਨਰ ਵੱਲੋਂ ਤਿਆਰੀਆਂ ਦੀ ਸਮੀਖਿਆ

08:23 AM Jun 29, 2024 IST
ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਸਮੀਖਿਆ ਮੀਟਿੰਗ ਦੌਰਾਨ ਨਿਗਮ ਦੇ ਅਧਿਕਾਰੀਆਂ ਨਾਲ ਚਰਚਾ ਕਰਦੇ ਹੋਏ।

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 28 ਜੂਨ
‘ਸਵੱਛ ਸਰਵੇਖਣ-2024’ ਵਿੱਚ ਚੰਡੀਗੜ੍ਹ ਨੂੰ ਚੋਟੀ ਦਾ ਸਥਾਨ ਦਿਵਾਉਣ ਦੇ ਉਦੇਸ਼ ਨਾਲ ਸ਼ਹਿਰ ਦੀ ਸਵੱਛਤਾ ਅਤੇ ਸਥਿਰਤਾ ਪ੍ਰਤੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਅੱਜ ਨਿਗਮ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੇ ਸਵੱਛਤਾ ਮਿਆਰਾਂ ਅਤੇ ਸ਼ਕਤੀਕਰਨ ਬਾਰੇ ਜਾਰੀ ਕਾਰਜਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸਵੱਛ ਸਰਵੇਖਣ-2024 ਦੇ ਸੂਚਕਾਂ, ਮਾਪਦੰਡਾਂ, ਮਾਰਕਿੰਗ ਦੀ ਸਕੀਮ ਅਤੇ ਸਬੰਧਤ ਵਿਭਾਗਾਂ ਅਤੇ ਸ਼ਾਖਾਵਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸਮੇਤ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਪ੍ਰਗਤੀਸ਼ੀਲ ਵਿਕਾਸ ਲਈ ਨਗਰ ਨਿਗਮ ਦੀ ਅਟੁੱਟ ਵਚਨਬੱਧਤਾ ਨੂੰ ਰਾਸ਼ਟਰੀ ਪੱਧਰ ’ਤੇ ਮੰਨਿਆ ਗਿਆ ਹੈ ਅਤੇ ਨਿਗਮ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੇ ਸ਼ਾਨਦਾਰ ਯੋਗਦਾਨ ਸਦਕਾ ਸ਼ਹਿਰ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਤਰੱਕੀ ਹੋਈ ਹੈ। ਲਗਾਤਾਰ ਯਤਨਾਂ ਦੇ ਜ਼ਰੀਏ, ਸ਼ਹਿਰ ਨੇ ਵੱਖ-ਵੱਖ ਕਰਨ ਵਿੱਚ ਸੁਧਾਰ ਕੀਤਾ ਹੈ ਅਤੇ ਘਰਾਂ ਅਤੇ ਵਪਾਰਕ ਖੇਤਰਾਂ ਤੋਂ ਵੱਖ-ਵੱਖ ਰਹਿੰਦ-ਖੂੰਹਦ ਦਾ 100 ਪ੍ਰਤੀਸ਼ਤ ਨਿਪਟਾਰੇ ਦੇ ਟੀਚਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸਵੱਛ ਅਤੇ ਹਰਿਆ ਭਰਿਆ ਚੰਡੀਗੜ੍ਹ ਵੱਲ ਕਾਫੀ ਤਰੱਕੀ ਕੀਤੀ ਹੈ। ਨਾਗਰਿਕਾਂ ਦੇ ਸਹਿਯੋਗ ਨਾਲ ਸ਼ਹਿਰ ਸਵੱਛ ਸਰਵੇਖਣ 2021 ਵਿੱਚ 66ਵੇਂ ਸਥਾਨ ਤੋਂ ਸਵੱਛ ਸਰਵੇਖਣ 2023 ਵਿੱਚ 11ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਕਮਿਸ਼ਨਰ ਨੇ ਕੂੜਾ ਮੁਕਤ ਸਿਟੀ ਮਿਸ਼ਨ ਵੱਲ ਇਸ ਯਾਤਰਾ ਨੂੰ ਜਾਰੀ ਰੱਖਣ ਲਈ ਯਤਨਾਂ ਨੂੰ ਜੋੜਨ ਅਤੇ ਪ੍ਰਾਪਤੀਆਂ ਦਿਖਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

Advertisement

Advertisement
Advertisement