For the best experience, open
https://m.punjabitribuneonline.com
on your mobile browser.
Advertisement

ਪਠਾਣਮਾਜਰਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ

07:39 AM Sep 22, 2024 IST
ਪਠਾਣਮਾਜਰਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸਾਈਕਲ ਰੇਹੜੀਆਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 21 ਸਤੰਬਰ
ਕਸਬਾ ਦੇਵੀਗੜ੍ਹ ਵਿੱਚ ਨਵੀਂ ਬਣੀ ਨਗਰ ਪੰਚਾਇਤ ਵੱਲੋਂ ਨਗਰ ਪੰਚਾਇਤ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੂੜਾ ਕਰਕਟ ਸੁੱਟਣ ਵਾਲੀਆਂ 15 ਨਵੀਆਂ ਸਾਈਕਲ ਰੇਹੜੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਈਓ ਲਖਵੀਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਗਰ ਪੰਚਾਇਤ ਦੇਵੀਗੜ੍ਹ ਵੱਲੋਂ ਪਹਿਲਾਂ ਹੀ ਕਈ ਪਿੰਡਾਂ ਵਿੱਚੋਂ ਰੇਹੜੀਆਂ ਨਾਲ ਕੂੜਾ ਕਰਕਟ ਚੁੱਕ ਕੇ ਵਿਹਲੀ ਥਾਂ ’ਤੇ ਸੁੱਟਿਆ ਜਾ ਰਿਹਾ ਹੈ ਅਤੇ ਹੁਣ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਰੇਹੜੀਆਂ ਭੇਜ ਕੇ ਘਰਾਂ ਦਾ ਕੂੜਾ ਕਰਕਟ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਸਮੁੱਚੀ ਨਗਰ ਪੰਚਾਇਤ ਅਧੀਨ ਪਿੰਡਾਂ ਵਿੱਚ 12 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਜਿੰਦਰ ਸਿੰਘ ਨੰਦਗੜ੍ਹ, ਹਰਸਿਮਰਤ ਸਿੰਘ ਪਟਵਾਰੀ, ਬਲਿਹਾਰ ਸਿੰਘ ਚੀਮਾ ਆਦਿ ਹਾਜ਼ਰ ਸਨ।

Advertisement

ਵਿਧਾਇਕ ਨੇ ਦੇਵੀਗੜ੍ਹ ਵਿੱਚ ਬੂਟੇ ਲਾਏ

ਦੇਵੀਗੜ੍ਹ: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਵੱਛਤਾ ਅਭਿਆਨ ਮੁਹਿੰਮ ਤਹਿਤ ਨਹਿਰੀ ਆਰਾਮ ਘਰ ਦੇਵੀਗੜ੍ਹ ਵਿੱਚ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਨੇ ਮੌਜੂਦ ਲੋਕਾਂ ਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਵਿਪਿਨ ਸਿੰਗਲਾ ਤੇ ਆਈਈਸੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੁੱਨਰਹੇੜੀ ਬਲਾਕ ਦੇ ਪਿੰਡਾਂ ਵਿੱਚ ਵਾਟਰ ਸਪਲਾਈ ਸਕੀਮਾਂ ਅਤੇ ਵੇਸਟ ਮੈਨੇਜਮੈਂਟ ਪਲਾਂਟ ਉੱਤੇ ਬੂਟੇ ਲਗਾਏ ਗਏ ਤੇ ਸਵੱਛਤਾ ਸਬੰਧੀ ਪ੍ਰਣ ਕੀਤਾ ਕਿ ਉਹ 100 ਵਿਅਕਤੀਆਂ ਨੂੰ ਆਪਣੇ ਨਾਲ ਸਫ਼ਾਈ ਦੀ ਮੁਹਿੰਮ ਨਾਲ ਜੋੜਨਗੇ। ਇਸ ਮੌਕੇ ਨਗਰ ਪੰਚਾਇਤ ਦੇਵੀਗੜ੍ਹ ਦੇ ਕਾਰਜਕਾਰੀ ਅਫ਼ਸਰ ਲਖਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਵਿੰਦਰ ਕੌਰ ਧੰਜੂ, ਹਰਜਿੰਦਰ ਸਿੰਘ, ਹਰਜੀਤ ਸਿੰਘ, ਸੰਦੀਪ ਕੁਮਾਰ, ਬੀਡੀਪੀਓ ਬਲਾਕ ਭੁਨਰਹੇੜੀ ਮੋਹਿੰਦਰਜੀਤ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਗੁਰੀ, ਬਲਜਿੰਦਰ ਸਿੰਘ ਨੰਦਗੜ੍ਹ, ਮਨਿੰਦਰ ਫਰਾਂਸਵਾਲਾ, ਬਲਿਹਾਰ ਸਿੰਘ ਆਦਿ ਵੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement