ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਮੇਸ਼ ਗਰਲਜ਼ ਕਾਲਜ ’ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਸ਼ੁਰੂ

10:22 AM Sep 25, 2024 IST
ਦਸਮੇਸ਼ ਕਾਲਜ ਵਿੱਚ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਵਨੀਤਾ ਗੁਪਤਾ।

ਪੱਤਰ ਪ੍ਰੇਰਕ
ਲੰਬੀ, 24 ਸਤੰਬਰ
ਦਸਮੇਸ਼ ਗਰਲਸ਼ ਸਿੱਖਿਆ ਕਾਲਜ ਬਾਦਲ ਦੇ ਐੱਨਐੱਸਐੱਸ ਯੂਨਿਟ ਵੱਲੋਂ ‘ਸਵੱਛਤਾ ਹੀ ਸੇਵਾ ‘ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਦੇ ਸੇਵਾਮੁਕਤ ਲੈਕਚਰਾਰ ਹਰਪ੍ਰੀਤ ਕੌਰ ਬਤੌਰ ਮੁੱਖ ਮਹਿਮਾਨ ਪੁੱਜੇ। ਉਨ੍ਹਾਂ ਦੀਪ ਜਗਾ ਕੇ ਮੁਹਿਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਫਾਈ ਮਹੱਤਤਾ ਅਤੇ ਮੁਹਿੰਮ ਵਿੱਚ ਯੁਵਕਾਂ ਤੇ ਔਰਤਾਂ ਦੀ ਭੂਮਿਕਾ ਦੀ ਗੱਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗੁਪਤਾ ਨੇ ਦੱਸਿਆ ਕਿ ਮੁਹਿਮ ਤਹਿਤ ਵਿਸ਼ੇਸ਼ ਲੈਕਚਰ, ਪੋਸਟਰ ਤੇ ਸਲੋਗਨ ਮੁਕਾਬਲੇ, ਬੂਟੇ ਲਗਾਉਣ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਿਦਿਆਰਥਣਾਂ ਨੇ ਐੱਨਐੱਸਐੱਸ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਪ੍ਰੋਂ. ਓਂਕਾਰ ਸਿੰਘ ਚਹਿਲ ਵੱਲੋਂ ਸਮੂਹ ਸਟਾਫ ਤੇ ਐੱਨਐੱਸਐੱਸ ਵਾਲੰਟੀਅਰਾਂ ਨੂੰ ਸਵਛੱਤਾ ਰੱਖਣ ਦੀ ਸਹੁੰ ਚੁਕਾਈ ਗਈ। ਅੰਤ ਵਿੱਚ ਡਾ. ਸਿਮਰਜੀਤ ਕੌਰ ਬਰਾੜ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ।

Advertisement

Advertisement